ਮੱਧ ਚੀਨ ਦੇ ਹੁਨਾਨ ਸੂਬੇ ਦੇ ਲਿਊਯਾਂਗ ਸ਼ਹਿਰ ਵਿੱਚ ਸੋਮਵਾਰ ਸ਼ਾਮ ਇੱਕ ਭਿਆਨਕ ਪਟਾਕਾ ਫੈਕਟਰੀ ਧਮਾਕੇ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 61 ਹੋਰ ਜ਼ਖ਼ਮੀ ਹੋਏ ਹਨ।ਧਮਾਕਾ ਸੋਮਵਾਰ ਸ਼ਾਮ ਕਰੀਬ 4:40 ਵਜੇ ‘ਹੁਆਸ਼ੇਂਗ ਫਾਇਰਵਰਕਸ ਮੈਨੂਫੈਕਚਰਿੰਗ ਐਂਡ ਡਿਸਪਲੇਅ ਕੰਪਨੀ’ ਦੀ ਵਰਕਸ਼ਾਪ ਵਿੱਚ ਹੋਇਆ, ਜੋ ਵੱਡੇ ਪੱਧਰ ‘ਤੇ ਪਟਾਕਿਆਂ ਦੇ ਉਤਪਾਦਨ ਲਈ ਪ੍ਰਸਿੱਧ ਹੈ। ਹਾਦਸੇ ਦੇ ਤੁਰੰਤ ਬਾਅਦ ਸੋਸ਼ਲ ਮੀਡੀਆ ’ਤੇ ਫੁਟੇਜ ਵਿੱਚ ਘਟਨਾ ਵਾਲੀ ਥਾਂ ਤੋਂ ਉੱਪਰ ਚਿੱਟੇ ਧੂੰਏਂ ਦਾ ਸੰਘਣਾ ਗੁਬਾਰ ਉੱਠਦਾ ਦਿਖਾਈ ਦਿੱਤਾ।
ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਇਸ ਘਟਨਾ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੁਰੰਤ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਲਾਪਤਾ ਲੋਕਾਂ ਦਾ ਪਤਾ ਲਗਾਉਣ, ਜ਼ਖ਼ਮੀਆਂ ਨੂੰ ਤੁਰੰਤ ਇਲਾਜ ਪ੍ਰਦਾਨ ਕਰਨ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ। ਪ੍ਰਸ਼ਾਸਨ ਅਤੇ ਬਚਾਅ ਦਲ ਹਾਦਸੇ ਵਾਲੀ ਥਾਂ ’ਤੇ ਮੌਕੇ ਤੇ ਪਹੁੰਚ ਚੁੱਕੇ ਹਨ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭੇਜਿਆ ਜਾ ਰਿਹਾ ਹੈ। ਹਾਦਸੇ ਦੇ ਕਾਰਨ ਅਤੇ ਜ਼ਿਆਦਾ ਨੁਕਸਾਨ ਤੋਂ ਬਚਣ ਲਈ ਤਹਕੀਕਾਤ ਜਾਰੀ ਹੈ।
Firecracker Factory Explosion In Hunan 21 Dead Over 60 Injured President Jinping Orders Immediate Acceleration Of Relief Operations
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)