ਫਗਵਾੜਾ ਸ਼ਹਿਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਸਵੇਰ ਤੋਂ ਹੀ ਵੱਖ-ਵੱਖ ਅਧਿਆਪਕ ਆਗੂਆਂ ਦੇ ਘਰਾਂ ’ਤੇ ਪਹੁੰਚ ਕਰਕੇ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ।
ਸੂਤਰਾਂ ਅਨੁਸਾਰ, ਅਧਿਆਪਕ ਆਗੂ ਜਸਬੀਰ ਸਿੰਘ ਸੈਣੀ, ਸਤਵੰਤ ਟੂਰਾ, ਪਰਮਿੰਦਰ ਸਿੰਘ ਸਮੇਤ ਕਈ ਹੋਰ ਆਗੂਆਂ ਨੂੰ ਘਰਾਂ ਵਿੱਚ ਰੋਕਿਆ ਗਿਆ, ਤਾਂ ਜੋ ਉਹ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਿਲ ਨਾ ਹੋ ਸਕਣ।
ਅਧਿਆਪਕ ਆਗੂ ਜਸਬੀਰ ਸਿੰਘ ਸੈਣੀ ਨੇ ਦੱਸਿਆ ਕਿ ਇੱਕ ਪਾਸੇ ਅਧਿਆਪਕਾਂ ਨੂੰ ਵੱਖ-ਵੱਖ ਡਿਊਟੀਆਂ ਵਿੱਚ ਲਗਾਇਆ ਗਿਆ ਹੈ ਅਤੇ ਜਣਗਣਨਾ ਦਾ ਕੰਮ ਚੱਲ ਰਿਹਾ ਹੈ, ਪਰ ਇਸ ਦੇ ਬਾਵਜੂਦ ਅਧਿਆਪਕਾਂ ਨੂੰ ਨਜ਼ਰਬੰਦ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਇਸ ਘਟਨਾ ਨੇ ਸਿਆਸੀ ਹਲਕਿਆਂ ਵਿੱਚ ਭਾਰੀ ਚਰਚਾ ਪੈਦਾ ਕਰ ਦਿੱਤੀ ਹੈ, ਅਤੇ ਲੋਕ ਇਸ ਤਰ੍ਹਾਂ ਦੇ ਕਾਰਵਾਈਆਂ ਨੂੰ ਨਿੰਦਣਯੋਗ ਮੰਨ ਰਹੇ ਹਨ।
teacher Leaders Placed Under House Arrest Before Cm Bhagwant Mann s Thank you Visit In Phagwara
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)