ਸਫਾਈ ਕਰਮਚਾਰੀਆਂ ਨੇ ਹੜਤਾਲ ਰਾਹੀਂ ਸਰਕਾਰ ਨੂੰ ਦਿੱਤੀ ਚਿਤਾਵਨੀ, ਮੁੱਖ ਮੰਗਾਂ ‘ਤੇ ਨਾ ਸੁਣਨ ‘ਤੇ ਵੱਡਾ ਸੰਘਰਸ਼ ਕਰਨ ਦਾ ਇਸ਼ਾਰਾ

06/05/2026 | Public Times Bureau | Panjab

ਦੀਪਕ ਬਾਂਸਲ, ਤਪਾ ਮੰਡੀ: ਸੂਬਾ ਪੱਧਰ ‘ਤੇ ਸਫਾਈ ਕਰਮਚਾਰੀਆਂ ਨੇ ਅੱਜ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਪ੍ਰਧਾਨ ਰਾਜਕੁਮਾਰ ਰਫੀ ਅਤੇ ਹੋਰ ਨੁਮਾਇੰਦਿਆਂ ਨੇ ਇਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਕੀਤੇ ਸੰਘਰਸ਼ ਦੇ ਬਾਵਜੂਦ ਵੀ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਰਕੇ ਸਾਨੂੰ ਹੜਤਾਲ ‘ਤੇ ਜਾਣਾ ਪਿਆ।
ਉਨ੍ਹਾਂ ਨੇ ਆਪਣੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ, ਸਫਾਈ ਕਰਮਚਾਰੀਆਂ ਲਈ ਖਤਰਨਾਕ ਡਿਊਟੀ ਦੇਖਦਿਆਂ ਮਹੀਨਾਵਾਰ ਵਿਸ਼ੇਸ਼ ਭੱਤਾ ਦੇਣ, ਕੱਚੇ ਕਰਮੀਆਂ ਨੂੰ ਪੱਕਾ ਕਰਨ, ਹਰ ਕਰਮਚਾਰੀ ਲਈ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਅਤੇ ਪੱਕਾ ਕਰਨ ਲਈ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ਵਿੱਚ ਪੂਰੀ ਤਨਖ਼ਾਹ ਅਤੇ ਹੋਰ ਸਹੂਲਤਾਂ ਜਾਰੀ ਰਹਿਣ।
ਸਫਾਈ ਕਰਮਚਾਰੀਆਂ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਉੱਥੇ ਯੂਨੀਅਨ ਦੇ ਕਈ ਪ੍ਰਮੁੱਖ ਨੇਤਾ ਅਤੇ ਸਫਾਈ ਸੇਵਕ ਮੌਜੂਦ ਸਨ, ਜਿਵੇਂ ਕਿ ਸਿਕੰਦਰ ਕੁਮਾਰ, ਰਾਜ ਕੁਮਾਰ ਰਾਜੂ, ਅਰਜੁਨ ਕਾਲੀ, ਅਜੇ ਕੁਮਾਰ, ਸਲਿੰਦਰ ਕੁਮਾਰ, ਸ਼ਮੀ ਕੁਮਾਰ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਸਚਿਨ, ਰਾਜਬੀਰ, ਗੀਤਾ ਰਾਣੀ, ਸਰੋਜ ਰਾਣੀ, ਸੰਜੂ ਦੇਵੀ ਅਤੇ ਆਸ਼ਾ ਰਾਣੀ। ਉਨ੍ਹਾਂ ਦੀ ਭਾਰੀ ਮੌਜੂਦਗੀ ਨੇ ਹੜਤਾਲ ਦੀ ਗੰਭੀਰਤਾ ਨੂੰ ਦਰਸਾਇਆ।

Sanitation Workers Warn Government Through Strike Hint At Major Struggle If Key Demands Not Heeded


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App