ਸਥਾਨਕ ਅਜੀਤ ਰੋਡ ਗਲੀ ਨੰਬਰ 24 ਵਿੱਚ ਇਕ ਰਿਟਾਇਰਡ ਜੇਈ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਗੁਆਢੀਆਂ ਵੱਲੋਂ ਥਾਣਾ ਸਿਵਲ ਲਾਈਨ ਪੁਲਿਸ ਅਤੇ ਸਹਾਰਾ ਜਨ ਸੇਵਾ ਨੂੰ ਦਿੱਤੀ ਗਈ। ਜਾਣਕਾਰੀ ਮਿਲਣ ਉਪਰੰਤ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਰ ਦਾ ਦਰਵਾਜ਼ਾ ਤੋੜ ਕੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਵੀ ਮੌਕੇ ’ਤੇ ਪਹੁੰਚੇ। ਅੰਦਰੋਂ ਇਕ ਵਿਅਕਤੀ ਦੀ ਲਾਸ਼ ਮਿਲੀ। ਮੁੱਢਲੀ ਜਾਂਚ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਰਾਤ ਦੇ ਸਮੇਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ।
ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ, ਪੁੱਤਰ ਪ੍ਰੀਤਮ ਚੰਦ (65) ਵਜੋਂ ਹੋਈ ਹੈ। ਉਹ ਪਾਵਰਕਾਮ ਵਿੱਚੋਂ ਜੂਨੀਅਰ ਇੰਜਨੀਅਰ ਸੇਵਾ ਮੁਕਤ ਹੋਏ ਸਨ। ਜਾਣਕਾਰੀ ਅਨੁਸਾਰ ਮ੍ਰਿਤਕ ਘਰ ਵਿੱਚ ਇਕੱਲੇ ਰਹਿੰਦੇ ਸਨ, ਜਦਕਿ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਬਾਹਰ ਸੀ। ਸਹਾਰਾ ਜਨ ਸੇਵਾ ਦੀ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਰਚਰੀ ਵਿੱਚ ਭੇਜਿਆ। ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਵਾਂ ਦਾ ਪਤਾ ਲਗਾਉਣ ਲਈ ਹੋਰ ਕਾਰਵਾਈ ਜਾਰੀ ਹੈ। ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘਟਨਾ ਤੋਂ ਬਾਅਦ ਗਹਿਰਾ ਸੋਗ ਛਾ ਗਿਆ ਹੈ।
Retired Je Commits Suicide Creates Sensation In Ajit Road Police Starts Investigation Into The Matter
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)