ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ ਕਰੀਬ 10 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਨੂੰ ਪਿੱਛੇ ਤੋਂ ਕਾਰ ਨੇ ਜ਼ੋਰਦਾਰ ਟੱਕਰ ਮਾਰੀ। ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਮੌਕੇ ਤੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਵਿਅਕਤੀ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ ਅਤੇ ਹਾਦਸੇ ਵਾਲੇ ਸ਼ਨੀਵਾਰ ਰਾਤ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ।
ਜਦੋਂ ਉਹ ਪਿੰਡ ਹਿੰਦੂਪੁਰ ਨੇੜੇ ਪਹੁੰਚੇ, ਤਾਂ ਪਿੱਛੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਤਿੰਨੋ ਸਵਾਰ ਸੜਕ ‘ਤੇ ਡਿੱਗ ਪਏ। ਇਸ ਘਟਨਾ ਕਾਰਨ ਤਿੰਨੋ ਦੀ ਮੌਤ ਮੌਕੇ ‘ਤੇ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਡਾਲੀ ਆਲਾ ਸਿੰਘ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਰਾਮ ਸਿੰਘ ਨੇ ਕਿਹਾ ਕਿ ਕਾਰ ਚਾਲਕ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਿਆ ਹੈ। ਪੁਲਿਸ ਇਸ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇੱਕੋ ਪਿੰਡ ਦੇ ਤਿੰਨ ਘਰਾਂ ਦੇ ਚਿਰਾਗ ਬੁਝ ਜਾਣ ਕਾਰਨ ਪਰਿਵਾਰਕ ਮਾਹੌਲ ਬਹੁਤ ਹੀ ਦੁਖਦਾਈ ਹੈ ਅਤੇ ਪਰਿਵਾਰ ਵਾਲੇ ਰੋ-ਰੋ ਕੇ ਬੁਰਾ ਹਾਲ ਹੈ।
Motorcycle Accident Near Fatehgarh Sahib Three Youths From Bibipur Village Died On The Spot
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)