ਸ਼ਰੀਰਕ ਸ਼ੋਸ਼ਣ ਅਤੇ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਨਾਮਜ਼ਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਘਟਦੀਆਂ ਨਹੀਂ ਦਿਖ ਰਹੀਆਂ। ਛੇ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਪੁਲਿਸ ਵੱਲੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਮੁੜ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।
ਪਠਾਣਮਾਜਰਾ ਦੇ ਵਕੀਲ ਸਿਮਰਨਜੀਤ ਸਿੰਘ ਸੱਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੁਲਕਾਂ ਪੁਲਿਸ ਵੱਲੋਂ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਪਹਿਲਾਂ ਹੀ ਸ਼ਰੀਰਕ ਸ਼ੋਸ਼ਣ ਦੇ ਦੋਸ਼ਾਂ ਹੇਠ ਬਠਿੰਡਾ ਜੇਲ੍ਹ ਵਿੱਚ ਬੰਦ ਸਨ। ਇਸ ਦੌਰਾਨ ਥਾਣਾ ਜੁਲਕਾਂ ਵਿੱਚ ਉਨ੍ਹਾਂ ਖਿਲਾਫ ਨਾਜਾਇਜ਼ ਮਾਈਨਿੰਗ ਸਬੰਧੀ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਪੁਲਿਸ ਨੇ ਪਹਿਲਾਂ ਦੋ ਦਿਨ ਅਤੇ ਬਾਅਦ ਵਿੱਚ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।
ਸੋਮਵਾਰ ਨੂੰ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਪੁਲਿਸ ਵੱਲੋਂ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਠਾਣਮਾਜਰਾ ਨੂੰ ਇਸ ਕੇਸ ਵਿੱਚ ਵੀ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ।
ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਗਲਿਆਰਿਆਂ ਵਿੱਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
Pathan Majra Did Not Get Relief In Illegal Mining Case Sent Back To Jail After Police Remand
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)