ਫਾਜ਼ਿਲਕਾ ਜ਼ਿਲ੍ਹੇ ਦੇ ਝੋਂਕ ਡਿਪੂਲਾਨਾ ਪਿੰਡ ਵਿੱਚ 16 ਸਾਲਾ ਨੌਜਵਾਨ ਦੀ ਅਣਜਾਣੇ ਹਾਲਾਤਾਂ ਵਿੱਚ ਮੌਤ ਮਾਹੌਲ ਨੂੰ ਤਣਾਅਪੂਰਨ ਬਣਾ ਦਿੱਤਾ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਨਸ਼ਾ ਤਸਕਰਾਂ ਨੇ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਲਈ ਮਜਬੂਰ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਗੁੱਸੇ ਨਾਲ ਭਰੇ ਪਿੰਡ ਵਾਸੀਆਂ ਨੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਲਾਸ਼ ਰੱਖ ਕੇ ਹਾਈਵੇਅ ਜਾਮ ਕਰ ਦਿੱਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।
ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨ ਪਰਮਜੀਤ ਨੂੰ ਰਾਤ ਸਮੇਂ ਆਪਣੇ ਨਾਲ ਲੈ ਗਏ ਅਤੇ ਉਸਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਵਾਇਆ। ਅਗਲੇ ਦਿਨ ਸਵੇਰੇ ਉਸ ਦੀ ਲਾਸ਼ ਖੇਤਾਂ ਵਿੱਚੋਂ ਮਿਲੀ। ਪਰਿਵਾਰ ਨੇ ਇਸਨੂੰ ਯੋਜਨਾਬੱਧ ਕਤਲ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ।
ਪਿੰਡ ਵਾਸੀਆਂ ਨੇ ਨਸ਼ਾ ਵੇਚਣ ਵਾਲਿਆਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ‘ਤੇ ਬੁਲਡੋਜ਼ਰ ਚਲਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਬੇਰੋਕਟੋਕ ਚੱਲ ਰਹੀ ਹੈ। ਸੁਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਛੇ ਮਹੀਨਿਆਂ ਵਿੱਚ ਨਸ਼ੇ ਕਾਰਨ ਪੰਜ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਮਲਕੀਤ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਨਸ਼ਾ ਖੰਡ ਵਾਂਗ ਵਿਕ ਰਿਹਾ ਹੈ ਤੇ ਪ੍ਰਸ਼ਾਸਨ ਇਸਨੂੰ ਰੋਕਣ ਵਿੱਚ ਨਾਕਾਮ ਰਹਿ ਗਿਆ ਹੈ। ਉਨ੍ਹਾਂ ਨੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਬਾਵਜੂਦ ਪੁਲਿਸ ਅਤੇ ਪ੍ਰਸ਼ਾਸਨ ਦੀ ਗੰਭੀਰਤਾ ਦੀ ਘਾਟ ਦਰਸਾਈ।
ਮੌਕੇ 'ਤੇ ਪਹੁੰਚੇ ਡੀਐਸਪੀ ਸਤਿੰਦਰ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਮੈਡੀਕਲ ਬੋਰਡ ਬਣਾਇਆ ਜਾਵੇਗਾ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Villagers Block Highway Over Youth s Death In Fazilka Demand Strict Action Against Drug Smugglers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)