ਲੁਧਿਆਣਾ 'ਚ ਕਾਰੋਬਾਰੀ ਦੇ ਘਰ ਦੀ ਵੱਡੀ ਚੋਰੀ: ਸੋਨਾ ਤੇ ਨਕਦੀ ਲੈਕੇ ਹੋਏ ਫਰਾਰ

14/05/2026 | Public Times Bureau | Panjab

ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ‘ਤੇ ਰਹਿਣ ਵਾਲੇ ਕਾਰੋਬਾਰੀ ਸੋਬਨ ਸਿੰਘ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਬਦਮਾਸ਼ਾਂ ਨੇ ਘਰ ਦੇ ਤਾਲੇ ਤੋੜੇ ਅਤੇ ਅੰਦਰੋਂ ਪੰਜ ਤੋਲੇ ਸੋਨੇ ਦੇ ਗਹਿਣੇ ਅਤੇ ਲਗਭਗ 2.5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ।
ਸੋਬਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਸਵੇਰੇ 10 ਵਜੇ ਉਹ ਘਰ ਦੇ ਤਾਲੇ ਲਗਾ ਕੇ ਕੰਮ ਤੇ ਚਲਾ ਗਿਆ ਸੀ। ਸ਼ਾਮ ਨੂੰ ਘਰ ਵਾਪਸ ਆਉਣ ‘ਤੇ ਉਸਨੇ ਦੇਖਿਆ ਕਿ ਤਾਲਾ ਟੁੱਟਾ ਹੋਇਆ ਹੈ। ਘਰ ਵਿੱਚ ਅਲਮਾਰੀਆਂ ਖੋਲ੍ਹ ਕੇ ਤਫਤੀਸ਼ ਕਰਨ ‘ਤੇ ਚੋਰੀ ਦਾ ਪਤਾ ਲੱਗਾ।
ਥਾਣਾ ਦੁਗਰੀ ਦੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਸੋਬਨ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦੀ ਪਹਿਚਾਣ ਕੀਤੀ ਜਾ ਸਕੇ।
ਪੁਲਿਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਅਣਜਾਣੇ ਵਿਅਕਤੀ ਨੂੰ ਘਰ ਦੇ ਨੇੜੇ ਆਉਣ 'ਤੇ ਜਾਗਰੂਕ ਹੋਣ ਲਈ ਚੇਤਾਵਨੀ ਦਿੱਤੀ ਹੈ।

Major Theft From Businessman s House In Ludhiana Gold And Cash Stolen


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App