ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ

19/05/2026 | Public Times Bureau | Panjab

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

Without The Lord The Saints Knows Not Any Other They On Whose Side Is The Lord Ever Remain Free From Care In The God s Love Pause


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App