ਨੇੜਲੇ ਪਿੰਡ ਸੇਖਾ ਵਿੱਚ ਬੀਤੀ ਰਾਤ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਕੱਚੇ ਮਕਾਨ ਦੀ ਛੱਤ ਅਚਾਨਕ ਡਿੱਗਣ ਨਾਲ ਵੱਡਾ ਹਾਦਸਾ ਵਾਪਰਿਆ। ਇਸ ਘਟਨਾ ਵਿੱਚ ਇੱਕ ਮਾਸੂਮ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਦਕਿ ਘਰ ਅੰਦਰ ਪਿਆ ਸਾਰਾ ਘਰੇਲੂ ਸਮਾਨ ਮਲਬੇ ਹੇਠਾਂ ਆ ਕੇ ਨਸ਼ਟ ਹੋ ਗਿਆ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਪੀੜਤ ਮਹਿਲਾ ਅਮਨਦੀਪ ਕੌਰ, ਪਤਨੀ ਕਾਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਬੀਤੀ ਰਾਤ ਕਰੀਬ ਸਾਢੇ ਦੱਸ ਵਜੇ ਉਹ ਆਪਣੀ ਬੇਟੀ ਸਿਮਰਨ ਕੌਰ ਨਾਲ ਕਮਰੇ ਵਿੱਚ ਸੁੱਤੀ ਹੋਈ ਸੀ। ਮਕਾਨ ਦੀ ਹਾਲਤ ਪਹਿਲਾਂ ਹੀ ਖ਼ਸਤਾ ਸੀ ਅਤੇ ਕੱਚੀ ਛੱਤ ਅਚਾਨਕ ਕਮਜ਼ੋਰੀ ਕਾਰਨ ਡਿੱਗ ਪਈ, ਜਿਸ ਕਾਰਨ ਦੋਵੇਂ ਮਾਂ-ਧੀ ਮਲਬੇ ਹੇਠਾਂ ਦੱਬ ਗਈਆਂ।
ਤੇਜ਼ ਆਵਾਜ਼ ਸੁਣ ਕੇ ਨੇੜਲੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਕਾਫੀ ਮਿਹਨਤ ਤੋਂ ਬਾਅਦ ਦੋਵਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਬੱਚੀ ਸਿਮਰਨ ਕੌਰ ਨੂੰ ਗੰਭੀਰ ਚੋਟਾਂ ਲੱਗੀਆਂ ਹਨ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਰੋਂਦਿਆਂ ਦੱਸਿਆ ਕਿ ਇਸ ਹਾਦਸੇ ਨੇ ਉਨ੍ਹਾਂ ਨੂੰ ਬੇਘਰ ਹੋਣ ਦੀ ਕਗਾਰ ’ਤੇ ਲਿਆ ਖੜ੍ਹਾ ਕੀਤਾ ਹੈ। ਘਰ ਵਿੱਚ ਰੱਖਿਆ ਸਾਰਾ ਰਾਸ਼ਨ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਪੂਰੀ ਤਰ੍ਹਾਂ ਨਸ਼ਟ ਹੋ ਚੁੱਕਾ ਹੈ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੋਣ ਕਰਕੇ ਉਹ ਨਾ ਤਾਂ ਮਕਾਨ ਦੀ ਮੁਰੰਮਤ ਕਰ ਸਕਦੇ ਹਨ ਅਤੇ ਨਾ ਹੀ ਨਵਾਂ ਘਰ ਬਣਾਉਣ ਦੇ ਯੋਗ ਹਨ। ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਲਈ ਨਵਾਂ ਆਵਾਸ ਬਣਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਮੁੜ ਸਧਾਰਣ ਜੀਵਨ ਵੱਲ ਵਾਪਸ ਲਿਆਂਦਾ ਜਾ ਸਕੇ।
Painful Incident In Sekha Village Roof Of Mud House Collapses Innocent Girl Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)