ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਗਈ ਵੱਡੀ ਕਾਰਵਾਈ ਦੌਰਾਨ ਇੱਕ ਸਿੰਡੀਕੇਟ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦਸ ਕਿਲੋ ਮੈਥੈਮਫੇਟਾਮਾਈਨ (ਆਈਸ) ਅਤੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਇਹ ਪੂਰਾ ਨਸ਼ਾ ਤਸਕਰੀ ਜਾਲ ਵਿਦੇਸ਼ ਵਿੱਚੋਂ, ਖ਼ਾਸ ਕਰਕੇ ਦੁਬਈ ਤੋਂ ਚਲਾਇਆ ਜਾ ਰਿਹਾ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਇੱਕ ਕੁਝ ਮਹੀਨੇ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਉਸ ਨੇ ਹਾਲ ਹੀ ਵਿੱਚ ਨਸ਼ੇ ਦੀਆਂ ਕਈ ਖੇਪਾਂ ਦੀ ਡਿਲੀਵਰੀ ਅਤੇ ਵੰਡ ਵਿੱਚ ਭੂਮਿਕਾ ਨਿਭਾਈ ਸੀ।
ਪੁਲਿਸ ਨੇ ਦੱਸਿਆ ਕਿ ਇਹ ਸਿੰਡੀਕੇਟ ਸੂਬੇ ਵਿੱਚ ਨਸ਼ਿਆਂ ਦੀ ਵੱਡੀ ਸਪਲਾਈ ਚੇਨ ਚਲਾ ਰਿਹਾ ਸੀ ਅਤੇ ਇਸ ਦੇ ਹੋਰ ਸਾਥੀਆਂ ਅਤੇ ਵਿਦੇਸ਼ੀ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਜਾਲ ਨੂੰ ਪੂਰੀ ਤਰ੍ਹਾਂ ਤੋੜਨ ਲਈ ਅਗਲੇ ਅਤੇ ਪਿਛਲੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਹੈ ਕਿ ਨਸ਼ਾ ਤਸਕਰੀ ਦੇ ਖ਼ਿਲਾਫ਼ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।
Drug Smuggling Syndicate Busted In Amritsar Two Arrested Large Quantity Of Narcotics Recovered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)