ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਅੱਜ ਨਿੱਜੀ ਦੌਰੇ ਦੌਰਾਨ ਹਲਕਾ ਅਮਲੋਹ ਦੇ ਪਿੰਡ ਰੰਘੇੜੀ ਕਲਾ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰੰਘੇੜੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ ਢੰਗ ਨਾਲ ਨਹੀਂ ਲੜ ਰਹੀ, ਸਗੋਂ ਪ੍ਰਸ਼ਾਸਨਿਕ ਦਬਾਅ ਅਤੇ ਧਾਂਦਲੀਆਂ ਰਾਹੀਂ ਚੋਣਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਇਸ ਸਾਰੇ ਮਾਮਲੇ ਦਾ ਹਿਸਾਬ ਲਿਆ ਜਾਵੇਗਾ ਅਤੇ ਸਰਕਾਰ ਦੇ ਦਬਾਅ ਹੇਠ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੀ ਜਵਾਬ ਦੇਣਾ ਪਵੇਗਾ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਈ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਤੱਕ ਦਾਖ਼ਲ ਨਹੀਂ ਕਰਨ ਦਿੱਤੇ ਗਏ। ਇਸ ਤੋਂ ਇਲਾਵਾ ਕਈ ਜੇਤੂ ਉਮੀਦਵਾਰਾਂ ਦੇ ਕਾਗਜ਼ ਵੀ ਵੱਡੇ ਪੱਧਰ ‘ਤੇ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਰਟੀ ਵੱਲੋਂ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਅਤੇ ਸਰਕਾਰ ਨਾਲ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜਵਾਬਦੇਹੀ ਵੀ ਨਿਸ਼ਚਿਤ ਕਰਨ ਦੀ ਮੰਗ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਸਰਕਾਰ ਦੀ ਕਥਿਤ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ ਅਤੇ ਹਰ ਹਾਲਤ ਵਿੱਚ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਉਨ੍ਹਾਂ ਹਲਕਾ ਅਮਲੋਹ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਨੇ ਇਸ ਖੇਤਰ ਨੂੰ ਇੱਕ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਰੂਪ ਵਿੱਚ ਮਜ਼ਬੂਤ ਨੇਤ੍ਰਿਤਵ ਦਿੱਤਾ ਹੈ।
ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣਾ ਇਲਾਕੇ ਦੇ ਲੋਕਾਂ ਦੀ ਅਹਿਮ ਜ਼ਿੰਮੇਵਾਰੀ ਹੈ, ਤਾਂ ਜੋ ਹਲਕਾ ਅਮਲੋਹ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਉਹ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ। ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਪਿੰਡ ਰੰਘੇੜੀ ਕਲਾ ਵਿੱਚ ਸਾਬਕਾ ਬਲਾਕ ਸੰਮਤੀ ਮੈਂਬਰ ਸਿਕੰਦਰ ਸਿੰਘ ਮੋਤੀ ਅਤੇ ਯੂਥ ਆਗੂ ਸੋਨੀ ਰੰਘੇੜੀ ਦੇ ਗ੍ਰਹਿ ਵਿਖੇ ਵੀ ਪਹੁੰਚੇ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰੰਘੇੜੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Sukhbir Badal Furious Over Municipal Council Elections this Is Not Democracy The Government Wants To Win Through Oppression
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)