ਚੋਣਾਂ ਤੋਂ ਪਹਿਲਾਂ ਪੁਲਿਸ ਦੀ ਸਖ਼ਤੀ: ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਹੋਣਗੇ ਰੱਦ

20/05/2026 | Public Times Bureau | Panjab

ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਚੋਣ ਜ਼ਾਬਤੇ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਵਿੱਚ ਸਮੂਹ ਲਾਇਸੰਸੀ ਅਸਲ੍ਹਾ ਧਾਰਕਾਂ ਨੂੰ ਆਪਣੇ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੀ ਮੁਖੀ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਤਪਾ ਅਧੀਨ ਆਉਂਦੇ ਸਾਰੇ ਅਸਲ੍ਹਾ ਧਾਰਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣਾ ਲਾਇਸੰਸੀ ਹਥਿਆਰ ਸੰਬੰਧਿਤ ਥਾਣੇ ਜਾਂ ਪੁਲਿਸ ਚੌਕੀ ਵਿੱਚ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ, ਤਾਂ ਜੋ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣਾ ਹਥਿਆਰ ਗੰਨ ਹਾਊਸ ਵਿੱਚ ਜਮ੍ਹਾਂ ਕਰਵਾਉਣਾ ਚਾਹੁੰਦਾ ਹੈ ਤਾਂ ਉਸਨੂੰ ਉਸ ਦੀ ਰਸੀਦ ਸੰਬੰਧਿਤ ਥਾਣੇ ਜਾਂ ਚੌਕੀ ਵਿੱਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ। ਐੱਸਐੱਚਓ ਨਵਦੀਪ ਕੌਰ ਚਾਹਲ ਨੇ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਸਲ੍ਹਾ ਧਾਰਕਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਲੋਕਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਅਤੇ ਅਮਨ-ਕਾਨੂੰਨ ਕਾਇਮ ਰੱਖਣ ਦੀ ਅਪੀਲ ਕੀਤੀ ਗਈ ਹੈ।

Police Strictness Before Elections Licenses Of Those Who Do Not Deposit Weapons Will Be Cancelled


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App