ਗੁਰਦਾਸਪੁਰ–ਕਲਾਨੌਰ ਰੋਡ ’ਤੇ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ–1 ਮਾਰਕੀਟ ਦੇ ਸਾਹਮਣੇ ਸਥਿਤ ਇੱਕ ਸ਼ੋਪਿੰਗ ਮਾਲ ਦੇ ਬਾਹਰ ਸੜਕ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਰਾਜਾ ਪੁੱਤਰ ਹੀਰਾ ਮਸੀਹ, ਵਾਸੀ ਕੋਟ ਮੋਹਨ ਵਜੋਂ ਹੋਈ ਹੈ। ਸਥਾਨਕ ਲੋਕਾਂ ਮੁਤਾਬਕ ਨੌਜਵਾਨ ਦਿਹਾੜੀਦਾਰ ਮਜ਼ਦੂਰ ਸੀ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਕੰਮ ਦੇ ਸਿਲਸਿਲੇ ਵਿੱਚ ਗੁਰਦਾਸਪੁਰ ਆਇਆ ਹੋਵੇਗਾ।
ਇਲਾਕੇ ਦੇ ਇੱਕ ਵਿਅਕਤੀ ਵਿਪਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਉਸ ਰਸਤੇ ਤੋਂ ਗੁਜ਼ਰ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਸੜਕ ਕਿਨਾਰੇ ਡਿੱਗਿਆ ਹੋਇਆ ਦੇਖਿਆ। ਨੇੜੇ ਜਾ ਕੇ ਪਤਾ ਲੱਗਿਆ ਕਿ ਉਹ ਉਨ੍ਹਾਂ ਦੇ ਹੀ ਪਿੰਡ ਦਾ ਰਾਜਾ ਸੀ। ਇਸ ਘਟਨਾ ਨਾਲ ਪਿੰਡ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਮੌਤ ਦੇ ਕਾਰਨਾਂ ਨੂੰ ਲੈ ਕੇ ਸਪਸ਼ਟਤਾ ਨਹੀਂ ਹੈ। ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮਾਮਲਾ ਸੜਕ ਹਾਦਸੇ ਦਾ ਹੈ, ਗਰਮੀ ਜਾਂ ਸਿਹਤ ਸੰਬੰਧੀ ਕਾਰਨ ਹੈ ਜਾਂ ਕਿਸੇ ਹੋਰ ਕਾਰਨ ਨਾਲ ਨੌਜਵਾਨ ਦੀ ਮੌਤ ਹੋਈ ਹੈ।
ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਅਜੇ ਰਾਜਨ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਪੁਲਿਸ ਵੱਲੋਂ ਹਰ ਸੰਭਾਵਿਤ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਘਟਨਾ ਨੂੰ ਸ਼ੱਕੀ ਮੰਨ ਕੇ ਤਫ਼ਤੀਸ਼ ਅੱਗੇ ਵਧਾਈ ਜਾ ਰਹੀ ਹੈ।
Body Of Young Man Found In Mysterious Circumstances In Gurdaspur Suspense Over Cause Of Death
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)