ਗੁਰਦਾਸਪੁਰ-ਕਲਾਨੌਰ ਰੋਡ ’ਤੇ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ-1 ਦੀ ਮਾਰਕੀਟ ਦੇ ਸਾਹਮਣੇ ਸਥਿਤ ਇੱਕ ਸ਼ੋਪਿੰਗ ਮਾਲ ਦੇ ਬਾਹਰ ਸੜਕ ਕਿਨਾਰੇ ਭੇਦ ਭਰੇ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਾ ਪੁੱਤਰ ਹੀਰਾ ਮਸੀਹ ਵਾਸੀ ਕੋਟ ਮੋਹਨ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕੋਈ ਸੜਕ ਦੁਰਘਟਨਾ ਹੈ ਜਾਂ ਫਿਰ ਗਰਮੀ ਜਾਂ ਕਿਸੇ ਹੋਰ ਕਾਰਨ ਨਾਲ ਨੌਜਵਾਨ ਦੀ ਮੌਤ ਹੋਈ ਹੈ।ਮ੍ਰਿਤਕ ਨੌਜਵਾਨ ਦੇ ਪਿੰਡ ਦੇ ਵਿਅਕਤੀ ਵਿਪਨ ਕੁਮਾਰ ਨੇ ਦੱਸਿਆ ਕਿ ਨੌਜਵਾਨ ਕੋਟ ਮੋਹਨ ਦਾ ਰਹਿਣ ਵਾਲਾ ਹੈ ਅਤੇ ਦਿਹਾੜੀਦਾਰ ਮਜ਼ਦੂਰ ਹੈ।
ਵੀ ਸ਼ਾਇਦ ਉਹ ਕੰਮ ਦੇ ਸਿਲਸਿਲੇ ਵਿੱਚ ਹੀ ਗੁਰਦਾਸਪੁਰ ਆਇਆ ਹੋਵੇਗਾ। ਉਹ ਇਧਰੋਂ ਗੁਜਰ ਰਹੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸੜਕ ਕਿਨਾਰੇ ਕੋਈ ਨੌਜਵਾਨ ਡਿੱਗਿਆ ਪਿਆ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਉਹ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਰਾਜਾ ਸੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਅਜੇ ਰਾਜਨ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਘਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
High Alert In Chandigarh And Surrounding Areas After Bomb Threat Claims Of Targeting Schools And Railway Tracks
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)