ਕੁਰਾਲੀ–ਖਰੜ ਰੋਡ ’ਤੇ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਦੋ ਡਿਲੀਵਰੀ ਬੁਆਏਜ਼ ਨੂੰ ਕੁਚਲਿਆ, ਦੋਵਾਂ ਦੀ ਮੌਕੇ ’ਤੇ ਮੌਤ

21/05/2026 | Public Times Bureau | Panjab

ਕੁਰਾਲੀ–ਖਰੜ ਰੋਡ ’ਤੇ ਬੁੱਧਵਾਰ ਤੜਕੇ ਇਕ ਦਰਦਨਾਕ ਸੜਕ ਹਾਦਸੇ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਮੋਟਰਸਾਈਕਲ ਸਵਾਰ ਦੋ ਡਿਲੀਵਰੀ ਬੁਆਏਜ਼ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਦੀਪ ਸਿੰਘ, ਨਿਵਾਸੀ ਕੁਰਾਲੀ ਅਤੇ ਅਮਨਪ੍ਰੀਤ ਸਿੰਘ, ਨਿਵਾਸੀ ਪਿੰਡ ਮੀਆਂਪੁਰ (ਰੋਪੜ) ਵਜੋਂ ਹੋਈ ਹੈ। ਦੋਵੇਂ ਨੌਜਵਾਨ ਇੱਕ ਨਿੱਜੀ ਡਿਲੀਵਰੀ ਕੰਪਨੀ ਵਿੱਚ ਕੰਮ ਕਰਦੇ ਸਨ ਅਤੇ ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ।

ਜਾਣਕਾਰੀ ਅਨੁਸਾਰ ਜਸਦੀਪ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਮੰਗਲਵਾਰ ਰਾਤ ਆਪਣੇ ਬੇਟੇ ਅਤੇ ਉਸਦੇ ਦੋਸਤ ਨਾਲ ਇਕ ਰਿਸ਼ਤੇਦਾਰ ਦੀ ਬਿਮਾਰੀ ਦੀ ਖ਼ਬਰ ਮਿਲਣ ’ਤੇ ਭਾਗੋਮਾਜਰਾ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਪੈਟਰੋਲ ਪੰਪ ਨੇੜੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਸਵਾਰ ਦੋਵਾਂ ਨੌਜਵਾਨਾਂ ਨੂੰ ਕਾਰ ਕਾਫ਼ੀ ਦੂਰ ਤੱਕ ਘਸੀਟਦੀ ਲੈ ਗਈ, ਜਿਸ ਨਾਲ ਉਨ੍ਹਾਂ ਦੇ ਸਿਰ ਅਤੇ ਸਰੀਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਮੌਕੇ ’ਤੇ ਹੀ ਜਾਨ ਚਲੀ ਗਈ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਦੋਸ਼ੀਆਂ ਦੀ ਪਛਾਣ ਨਿਤੀਸ਼ ਭਾਰਦਵਾਜ (ਨਿਵਾਸੀ ਕਰਨਾਲ) ਅਤੇ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸ਼ਰਾਬ ਦੇ ਨਸ਼ੇ ਵਿੱਚ ਸਨ। ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਮੋਹਾਲੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਨਸ਼ੇ ਵਿੱਚ ਡ੍ਰਾਈਵਿੰਗ ਦੇ ਖਤਰਨਾਕ ਨਤੀਜਿਆਂ ਨੂੰ ਸਾਹਮਣੇ ਲਿਆਉਂਦਾ ਹੈ।

Horrific accident on kurali kharar road speeding car crushes two delivery boys both die on the spot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App