ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਬਾਰੇ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਡ੍ਰਾਫਟ ਵੋਟਰ ਸੂਚੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਿਸ 'ਤੇ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ। ਦਾਅਵੇ-ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਇਹ ਸਾਰੀ ਪ੍ਰਕਿਰਿਆ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ, ਨਿਰਪੱਖ ਅਤੇ ਨਿਯਮਤ ਢੰਗ ਨਾਲ ਕੀਤੀ ਜਾਵੇਗੀ। ਬੀ.ਐਲ.ਓਜ਼ ਦੀ ਸਿਖਲਾਈ ਅਤੇ ਤਿਆਰੀਆਂ 15 ਜੂਨ ਤੋਂ 24 ਜੂਨ 2026 ਤੱਕ ਮੁਕੰਮਲ ਕੀਤੀਆਂ ਜਾਣਗੀਆਂ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ ਤੱਕ ਪੂਰੀ ਹੋ ਜਾਵੇਗੀ, ਅਤੇ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਹੀਂ ਹੋਵੇਗੀ। ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੱਕ ਜਾਣ ਲਈ 2 ਕਿਲੋਮੀਟਰ ਤੋਂ ਵੱਧ ਫਾਸਲਾ ਤੈਅ ਨਾ ਕਰਨਾ ਪਵੇ, ਇਹ ਵੀ ਯਕੀਨੀ ਬਣਾਇਆ ਜਾਵੇਗਾ।
ਐਸ.ਆਈ.ਆਰ. ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਡੀਸੀ ਨੇ ਸਾਰੀਆਂ ਪਾਰਟੀਆਂ ਨੂੰ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਅਤੇ ਬੂਥ ਲੈਵਲ ਏਜੰਟ ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਚੋਣ ਸਬੰਧੀ ਹੋਰ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ http://voters.eci.gov.in ‘ਤੇ ਵੇਖੀ ਜਾ ਸਕਦੀ ਹੈ।
Sir Of Voter Lists For Elections In Punjab Begins Dc Gives Instructions To Political Parties
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)