ਬਰਫ਼ੀਲੇ ਧਾਮ ਦੇ ਦਰ ਖੁੱਲ੍ਹੇ: ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ

23/05/2026 | Public Times Bureau | Panjab

ਉੱਚੀਆਂ ਪਹਾੜੀ ਚੋਟੀਆਂ ਅਤੇ ਬਰਫ਼ ਦੀ ਚਾਦਰ ਨਾਲ ਢੱਕੇ ਪਵਿੱਤਰ ਧਾਮ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ। ਪੁਰਾਤਨ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਯਾਤਰਾ ਦੀ ਸ਼ੁਰੂਆਤ ਹੋਈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਵਿੱਚ ਅਤੁੱਟ ਉਤਸ਼ਾਹ ਦੇਖਣ ਨੂੰ ਮਿਲਿਆ। ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਪੰਜ ਪਿਆਰਿਆਂ ਦਾ ਜਥਾ ਵੱਖ-ਵੱਖ ਪੜਾਵਾਂ ਰਾਹੀਂ ਵੀਰਵਾਰ ਰਾਤ ਗੋਬਿੰਦ ਘਾਟ ਵਿਖੇ ਪਹੁੰਚਿਆ, ਜਿੱਥੇ ਵਿਸ਼ਰਾਮ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਹੇਮਕੁੰਟ ਸਾਹਿਬ ਵੱਲ ਰਵਾਨਾ ਕੀਤਾ ਗਿਆ। ਯਾਤਰਾ ਦੌਰਾਨ ਸੰਗਤਾਂ ਵੱਲੋਂ ਭਾਰੀ ਸ਼ਰਧਾ ਅਤੇ ਉਤਸ਼ਾਹ ਨਾਲ ਜਥੇ ਦਾ ਸਵਾਗਤ ਕੀਤਾ ਗਿਆ।
ਪੰਜ ਪਿਆਰਿਆਂ ਨੂੰ ਰਵਾਨਾ ਕਰਨ ਸਮੇਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਮੁੱਖ ਕਾਰਜਕਾਰੀ ਭਾਈ ਸੇਵਾ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਅਰਦਾਸ ਉਪਰੰਤ ਜਥੇ ਨੂੰ ਰਵਾਨਾ ਕੀਤਾ ਗਿਆ। ਗੋਬਿੰਦ ਘਾਟ ਤੋਂ ਗੋਬਿੰਦ ਧਾਮ ਤੱਕ ਪੈਦਲ ਯਾਤਰਾ ਦੌਰਾਨ ਸੰਗਤਾਂ ਦਾ ਵਿਸ਼ਾਲ ਇਕੱਠ ਪੰਜ ਪਿਆਰਿਆਂ ਦੇ ਨਾਲ ਚੱਲਦਾ ਰਿਹਾ। ਰਸਤੇ ਵਿੱਚ ਗੱਤਕਾ ਦਲਾਂ ਨੇ ਆਪਣੇ ਜੌਹਰ ਦਿਖਾ ਕੇ ਮਾਹੌਲ ਨੂੰ ਹੋਰ ਰੰਗੀਨ ਬਣਾਇਆ, ਜਦਕਿ ਬੈਂਡ ਵਾਜਿਆਂ ਦੀਆਂ ਧੁਨਾਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ। ਦੇਰ ਸ਼ਾਮ ਪੰਜ ਪਿਆਰਿਆਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਗਿਆ, ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਯਾਤਰਾ ਨੂੰ ਲੈ ਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹਿਲਾਂ ਹੀ ਪਹੁੰਚ ਚੁੱਕੇ ਹਨ। ਵੱਖ-ਵੱਖ ਸੇਵਾਦਾਰ ਜਥੇਬੰਦੀਆਂ ਵੱਲੋਂ ਸੰਗਤਾਂ ਲਈ ਵਿਸ਼ੇਸ਼ ਲੰਗਰਾਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਸੇਵਾ ਅਤੇ ਸਿਮਰਨ ਦਾ ਅਨੋਖਾ ਦਰਸ਼ਨ ਵੇਖਣ ਨੂੰ ਮਿਲ ਰਿਹਾ ਹੈ। 23 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਕੀਤਾ ਜਾਵੇਗਾ। ਇਸ ਨਾਲ ਹੀ ਸਾਲ 2026 ਦੀ ਪਵਿੱਤਰ ਯਾਤਰਾ ਦਾ ਵਿਧਿਵਤ ਆਗਾਜ਼ ਹੋ ਜਾਵੇਗਾ, ਜੋ ਲਗਭਗ 10 ਅਕਤੂਬਰ ਤੱਕ ਜਾਰੀ ਰਹੇਗੀ।

The Gates Of The Snowy Land Opened Sri Hemkunt Sahib Yatra Begins Under The Leadership Of The Panj Pyares


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App