ਬਿਜਲੀ ਸ਼ਿਕਾਇਤਾਂ ਦੇ ‘ਫਰਜ਼ੀ ਨਿਪਟਾਰੇ’ ’ਤੇ ਸਖ਼ਤ ਰੋਕ: ਹੁਣ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਤੁਰੰਤ ਕਾਰਵਾਈ

23/05/2026 | Public Times Bureau | Panjab

ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਨੂੰ ਬਿਨਾਂ ਅਸਲ ਹੱਲ ਕੀਤੇ ਹੀ ਕਾਗਜ਼ਾਂ ਵਿੱਚ ਨਿਪਟਾਇਆ ਹੋਇਆ ਦਰਸਾਉਣ ਦੀ ਵਧ ਰਹੀ ਪ੍ਰਥਾ ‘ਤੇ ਹੁਣ ਪੀਐੱਸਪੀਸੀਐੱਲ ਨੇ ਸਖ਼ਤ ਰੁਖ ਅਪਣਾ ਲਿਆ ਹੈ। ਉੱਚ ਪ੍ਰਬੰਧਕਾਂ ਕੋਲ ਲਗਾਤਾਰ ਪਹੁੰਚ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕਾਰਪੋਰੇਸ਼ਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਇਸ ਲਾਪਰਵਾਹੀ ਨੂੰ ਹੁਣ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਈ ਥਾਵਾਂ ‘ਤੇ ਇਹ ਸਾਹਮਣੇ ਆਇਆ ਕਿ ਕੁਝ ਅਧਿਕਾਰੀ ਅਤੇ ਕਰਮਚਾਰੀ ਆਪਣੀ ਕਾਰਗੁਜ਼ਾਰੀ ਦੇ ਅੰਕੜਿਆਂ ਨੂੰ ਬਿਹਤਰ ਦਿਖਾਉਣ ਲਈ ਸ਼ਿਕਾਇਤਾਂ ਦਾ ਅਸਲ ਨਿਪਟਾਰਾ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਸਿਸਟਮ ਵਿੱਚ ਬੰਦ ਕਰ ਰਹੇ ਸਨ। ਇਸ ਕਾਰਨ ਖਪਤਕਾਰਾਂ ਨੂੰ ਬੇਵਜ੍ਹਾ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਦਕਿ ਬਿਜਲੀ ਸਮੱਸਿਆ ਜਿਉਂ ਦੀ ਤਿਉਂ ਬਣੀ ਰਹਿੰਦੀ ਸੀ।

ਕਾਰਪੋਰੇਸ਼ਨ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਹੁਣ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਅੰਕੜਿਆਂ ਦੀ ਸੁਧਾਰ ਦੇ ਨਾਂ ‘ਤੇ ਐੱਨਸੀਸੀ ਸਟਾਫ਼ ‘ਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ ਗਲਤ ਤਰੀਕੇ ਨਾਲ ਬੰਦ ਕਰਨ ਲਈ ਦਬਾਅ ਪਾਉਣ ਦੀ ਆਗਿਆ ਨਹੀਂ ਹੋਵੇਗੀ। ਸ਼ਿਕਾਇਤ ਨਿਵਾਰਨ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਇਮਾਨਦਾਰੀ ਹਰ ਪੱਧਰ ‘ਤੇ ਬਣਾਈ ਰੱਖਣੀ ਲਾਜ਼ਮੀ ਕਰ ਦਿੱਤੀ ਗਈ ਹੈ। ਨੋਡਲ ਸ਼ਿਕਾਇਤ ਕੇਂਦਰਾਂ ਦੇ ਇੰਚਾਰਜ ਸੀਨੀਅਰ ਐਕਸੀਅਨ ਅਤੇ ਏਐੱਸਈ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਬਣਾਇਆ ਗਿਆ ਹੈ ਕਿ ਉਹ ਹਰ ਸ਼ਿਕਾਇਤ ਦੀ ਗੰਭੀਰਤਾ ਨਾਲ ਨਿਗਰਾਨੀ ਕਰਨ। ਹੁਣ ਕਿਸੇ ਵੀ ਸ਼ਿਕਾਇਤ ਨੂੰ ਤਦੋਂ ਹੀ ਆਨਲਾਈਨ ਸਿਸਟਮ ਵਿੱਚ ਬੰਦ ਕੀਤਾ ਜਾਵੇਗਾ, ਜਦੋਂ ਮੌਕੇ ‘ਤੇ ਬਿਜਲੀ ਦੀ ਖਰਾਬੀ ਪੂਰੀ ਤਰ੍ਹਾਂ ਠੀਕ ਹੋ ਚੁੱਕੀ ਹੋਵੇ ਅਤੇ ਸਪਲਾਈ ਬਹਾਲ ਹੋ ਗਈ ਹੋਵੇ।

ਪੀਐੱਸਪੀਸੀਐੱਲ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਫਰਜ਼ੀ ਨਿਪਟਾਰਾ ਕਰਨ, ਕਰਵਾਉਣ ਜਾਂ ਇਸ ਲਈ ਦਬਾਅ ਬਣਾਉਣ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਗੰਭੀਰ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਮੁਅੱਤਲੀ ਤੋਂ ਲੈ ਕੇ ਨੌਕਰੀ ਤੋਂ ਬਰਖਾਸਤ ਕਰਨ ਤੱਕ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸਦੇ ਨਾਲ ਹੀ ਕਾਰਪੋਰੇਸ਼ਨ ਨੇ ਬਿਜਲੀ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਹੱਲ ਹੋਏ ਬਿਨਾਂ ਹੀ ਸ਼ਿਕਾਇਤ ਨੂੰ ਸਿਸਟਮ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਉਹ ਤੁਰੰਤ ਉੱਚ ਅਧਿਕਾਰੀਆਂ ਕੋਲ ਇਸ ਦੀ ਜਾਣਕਾਰੀ ਪਹੁੰਚਾਉਣ। ਪੀਐੱਸਪੀਸੀਐੱਲ ਨੇ ਭਰੋਸਾ ਦਿਵਾਇਆ ਹੈ ਕਿ ਪਾਰਦਰਸ਼ੀ, ਜਵਾਬਦੇਹ ਅਤੇ ਭਰੋਸੇਯੋਗ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ।

Strict Ban On fake Settlement Of Electricity Complaints Now Immediate Action Will Be Taken Against Negligent Officials


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App