ਥਾਣਾ ਸਦਰ ਪੱਟੀ ਅਧੀਨ ਆਉਂਦੇ ਇੱਕ ਪਿੰਡ ਵਿੱਚ 18 ਸਾਲਾ ਨੌਜਵਾਨ ਕੁੜੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ 13 ਅਪ੍ਰੈਲ ਦੀ ਦੁਪਹਿਰ ਕਰੀਬ ਇੱਕ ਵਜੇ ਦੋਸ਼ੀ ਸਰਵਨ ਸਿੰਘ ਪੁੱਤਰ ਲਖਵਿੰਦਰ ਸਿੰਘ, ਵਾਸੀ ਪਿੰਡ ਜੰਡ, ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਇਆ ਅਤੇ ਪਰਿਵਾਰਕ ਮੈਂਬਰਾਂ ਬਾਰੇ ਪੁੱਛਗਿੱਛ ਕਰਨ ਲੱਗਾ।
ਕੁੜੀ ਨੇ ਦੱਸਿਆ ਕਿ ਜਦੋਂ ਉਸ ਨੇ ਦੋਸ਼ੀ ਨੂੰ ਕਿਹਾ ਕਿ ਘਰ ਦੇ ਸਾਰੇ ਮੈਂਬਰ ਕੰਮ ’ਤੇ ਗਏ ਹੋਏ ਹਨ ਤਾਂ ਉਸ ਨੇ ਮੌਕਾ ਦੇਖ ਕੇ ਉਸਦੇ ਮੂੰਹ ’ਤੇ ਹੱਥ ਰੱਖ ਦਿੱਤਾ ਅਤੇ ਜਬਰਦਸਤੀ ਕਮਰੇ ਵਿੱਚ ਲੈ ਗਿਆ। ਉੱਥੇ ਦੋਸ਼ੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ।
ਪੀੜਤਾ ਦੇ ਅਨੁਸਾਰ ਘਟਨਾ ਤੋਂ ਬਾਅਦ ਦੋਸ਼ੀ ਨੇ ਉਸ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਸਰਵਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Rape Incident Involving A Young Girl Alone At Home Police Register Case Against Accused
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)