ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਨਸ਼ਾਖੋਰੀ ਖ਼ਿਲਾਫ਼ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਦੋਵੇਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਏ ਹਨ।
ਪਹਿਲੇ ਮਾਮਲੇ ਵਿੱਚ ਥਾਣਾ ਚੱਬੇਵਾਲ ਦੀ ਪੁਲਿਸ ਏਐਸਆਈ ਮੰਨਾ ਸਿੰਘ ਦੀ ਅਗਵਾਈ ਹੇਠ ਪਿੰਡ ਖੰਨੀ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਸ਼ੱਕੀ ਹਾਲਤ ਵਿੱਚ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਨੇ ਘੇਰਾ ਪਾ ਕੇ ਕਾਬੂ ਕਰ ਲਿਆ। ਜਾਂਚ ਦੌਰਾਨ ਉਸ ਦੀ ਪਛਾਣ ਪਿੰਡ ਜੇਜੋ ਵਾਸੀ ਪਰਮਜੀਤ ਸਿੰਘ ਉਰਫ਼ ਪੰਮਾ ਵਜੋਂ ਹੋਈ। ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ਾ ਕਰਨ ਲਈ ਵਰਤੀ ਜਾਣ ਵਾਲੀ ਸਮੱਗਰੀ, ਪੰਨੀ, ਲਾਈਟਰ ਅਤੇ ਨੋਟ ਦਾ ਰੋਲ ਕੀਤਾ ਹੋਇਆ ਹਿੱਸਾ ਬਰਾਮਦ ਕੀਤਾ ਗਿਆ।
ਦੂਜੇ ਮਾਮਲੇ ਵਿੱਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਏਐਸਆਈ ਓਂਕਾਰ ਸਿੰਘ ਦੀ ਅਗਵਾਈ ਹੇਠ ਪਿੰਡ ਫਲਾਹੀ ਤੋਂ ਮਹਿਮੋਵਾਲ ਵੱਲ ਗਸ਼ਤ ਦੌਰਾਨ ਕਾਰਵਾਈ ਕੀਤੀ। ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਮਹਿਮੋਵਾਲ ਨੇੜੇ ਇੱਕ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਹੋਏ ਕਾਬੂ ਕੀਤਾ ਗਿਆ। ਉਸ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ। ਸਿਵਲ ਹਸਪਤਾਲ ਵਿੱਚ ਕਰਵਾਏ ਗਏ ਡੋਪ ਟੈਸਟ ਵਿੱਚ ਉਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।
Anti drug Campaign Intensified In Hoshiarpur Two Youths Arrested Narcotics Recovered And Dope Test Positive
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)