ਅਬੋਹਰ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਅਕਾਲੀ ਦਲ ਦੇ ਆਗੂ ਦੀਪ ਕੰਬੋਜ ‘ਤੇ ਕਥਿਤ ਤੌਰ ‘ਤੇ ਹਥਿਆਰਬੰਦ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਕ ਇਹ ਹਮਲਾ ਹਨੂੰਮਾਨਗੜ੍ਹ ਰੋਡ ‘ਤੇ ਬਜਾਜ ਮੋਟਰਸ ਨੇੜੇ ਵਾਪਰਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ। ਅਕਾਲੀ ਆਗੂ ਦੀਪ ਕੰਬੋਜ ਨੇ ਦੱਸਿਆ ਕਿ ਜਦੋਂ ਉਹ ਆਪਣੀ ਗੱਡੀ ਵਿੱਚ ਉਥੋਂ ਲੰਘ ਰਹੇ ਸਨ ਤਾਂ ਕਈ ਵਾਹਨਾਂ ਵਿੱਚ ਸਵਾਰ ਹੋ ਕੇ ਆਏ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਗੱਡੀ ਦੀ ਭੰਨਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਦੀਪ ਕੰਬੋਜ ਨੇ ਦਾਅਵਾ ਕੀਤਾ ਕਿ ਉਹ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ।
ਘਟਨਾ ਦੀ ਖ਼ਬਰ ਮਿਲਦੇ ਹੀ ਅਕਾਲੀ ਦਲ ਦੇ ਵਰਕਰਾਂ ਵਿੱਚ ਰੋਸ ਫੈਲ ਗਿਆ। ਹਲਕਾ ਇੰਚਾਰਜ ਹਰਵਿੰਦਰ ਸਿੰਘ ਹਰੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਥਾਣਾ ਸਿਟੀ-1 ਪਹੁੰਚੇ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ‘ਤੇ ਦਬਾਅ ਬਣਾਉਣ ਲਈ ਇਹ ਹਮਲਾ ਕਰਵਾਇਆ ਗਿਆ ਹੈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਦੀਪ ਕੰਬੋਜ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਗਿਆ।
Big Uproar In Abohar On Election Night Armed Attack On Akali Leader Deep Kamboj s Car Tension In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)