ਗਦਾਈਪੁਰ ਨਹਿਰ ਦੇ ਨੇੜੇ ਸਥਿਤ ਇੱਕ ਲੱਕੜ ਫ਼ੈਕਟਰੀ ਵਿੱਚ ਬੁੱਧਵਾਰ ਦੁਪਹਿਰ ਕਰੀਬ ਇੱਕ ਵਜੇ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਵਿਕਰਾਲ ਰੂਪ ਧਾਰਨ ਕਰਦਿਆਂ ਪੂਰੀ ਫ਼ੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਇੱਕ ਨਿੱਜੀ ਸੰਸਥਾ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।ਅੱਗ ਦੀ ਭਿਆਨਕਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਤੌਰ ‘ਤੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ।
ਹੁਣ ਤੱਕ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕਾਰਵਾਈ ਜਾਰੀ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਫ਼ੈਕਟਰੀ ਵਿੱਚ ਵੱਡੇ ਆਰਥਿਕ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਅਤੇ ਅੱਗ ਬੁਝਾਉ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Terrible Fire In Wood Factory Near Gadaipur Canal Atmosphere Of Terror In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)