ਆਮ ਘਰ ਦੇ ਨੌਜਵਾਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੁਸ਼ਪਿੰਦਰਬੀਰ ਚਹਿਲ ਬਣੇ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਚੇਅਰਮੈਨ

27/05/2026 | Public Times Bureau | Panjab

ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਨਵੇਂ ਚੇਅਰਮੈਨ ਵਜੋਂ ਚੁਸ਼ਪਿੰਦਰਬੀਰ ਸਿੰਘ ਚਹਿਲ ਦੀ ਤਾਜਪੋਸ਼ੀ ਮੌਕੇ ਹੋਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਵਿੱਚ ਆਮ ਘਰਾਂ ਦੇ ਨੌਜਵਾਨਾਂ ਨੂੰ ਵੀ ਅੱਗੇ ਵਧਣ ਦੇ ਪੂਰੇ ਮੌਕੇ ਦਿੱਤੇ ਜਾਂਦੇ ਹਨ, ਜਦਕਿ ਹੋਰ ਰਾਜਨੀਤਿਕ ਪਾਰਟੀਆਂ ਵਿੱਚ ਅਹੁਦੇ ਅਕਸਰ ਪਰਿਵਾਰਾਂ ਤੱਕ ਹੀ ਸੀਮਿਤ ਰਹਿੰਦੇ ਹਨ। ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਚੁਸ਼ਪਿੰਦਰਬੀਰ ਸਿੰਘ ਚਹਿਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਚਹਿਲ ਲੋਕਾਂ ਦੇ ਵੱਧ ਤੋਂ ਵੱਧ ਕੰਮ ਕਰਵਾਉਣਗੇ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕੰਮ ਕਰਨਗੇ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਰਾਜਨੀਤੀ ਵਿੱਚ ਬਿਤਾਇਆ, ਪਰ ਉਨ੍ਹਾਂ ਦੀ ਕਦਰ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਣ-ਸਨਮਾਨ ਮਿਲਿਆ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿੱਚ ਆਮ ਵਰਕਰ ਅਤੇ ਆਮ ਇਨਸਾਨ ਦੀ ਕਦਰ ਕੀਤੀ ਜਾਂਦੀ ਹੈ ਅਤੇ ਇੱਥੇ ਰਿਸ਼ਤੇਦਾਰੀ ਨਹੀਂ, ਸਗੋਂ ਕੰਮ ਦੇ ਆਧਾਰ ‘ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਚੁਸ਼ਪਿੰਦਰਬੀਰ ਸਿੰਘ ਚਹਿਲ ਹਰ ਵਰਗ ਨਾਲ ਪਿਆਰ ਅਤੇ ਆਪਣੇਪਣ ਨਾਲ ਜੁੜੇ ਹੋਏ ਹਨ ਅਤੇ ਉਹ ਲੋਕਾਂ ਦੇ ਨੇੜੇ ਰਹਿਣ ਵਾਲੇ ਆਗੂ ਹਨ। ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੋਹਲ ਨੇ ਵੀ ਚਹਿਲ ਨੂੰ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਕਰਾਰ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵਜੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਿਲਣ ਵਾਲੇ ਫੰਡ ਪਾਰਦਰਸ਼ੀ ਢੰਗ ਨਾਲ ਵਰਤੇ ਜਾਣਗੇ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲੇਗੀ।

A Young Man From A Common Family Got A Big Responsibility Chushpinderbir Chahal Became The Chairman Of Zila Parishad Mansa


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App