ਸਰਹਿੰਦ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਬੱਸ ਦੀ ਹੋਈ ਟਰਾਲੇ ਨਾਲ ਜ਼ੋਰਦਾਰ ਟੱਕਰ, ਡਰਾਈਵਰ ਦੀ ਮੌਕੇ ‘ਤੇ ਮੌਤ, 15 ਜਖ਼ਮੀ

28/05/2026 | Public Times Bureau | Panjab

ਸਰਹਿੰਦ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਪ੍ਰਤਾਰਸੀ ਕਲਾਂ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਦਿੱਲੀ ਤੋਂ ਕਟੜਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਨਿੱਜੀ ਬੱਸ ਅੱਗੇ ਚੱਲ ਰਹੇ ਅਠਾਰਾਂ ਪਹੀਆ ਵਾਲੇ ਭਾਰੀ ਟਰਾਲੇ ਨਾਲ ਪਿੱਛੇ ਤੋਂ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚੱਕਨਾ ਚੂਰ ਹੋ ਗਿਆ ਅਤੇ ਮੌਕੇ ‘ਤੇ ਚੀਖ ਪੁਕਾਰ ਮਚ ਗਈ। ਹਾਦਸੇ ਵਿੱਚ ਬੱਸ ਚਾਲਕ ਇੰਦਰਜੀਤ ਸਿੰਘ, ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ, ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬੱਸ ਵਿੱਚ ਸਵਾਰ ਕਰੀਬ ਪੰਦਰਾਂ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਕਈ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ।

ਦੁਰਘਟਨਾ ਦੀ ਸੂਚਨਾ ਮਿਲਦੇ ਹੀ ਮੂਲੇਪੁਰ ਪੁਲਿਸ ਥਾਣੇ ਦੇ ਸਹਾਇਕ ਸਬ-ਇੰਸਪੈਕਟਰ ਜਗਰੂਪ ਸਿੰਘ ਪੁਲਿਸ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਭੇਜਿਆ ਗਿਆ। ਜ਼ਖਮੀਆਂ ਦੀ ਪਛਾਣ ਅਭਿਜੀਤ ਕਸ਼ਭ, ਅਸ਼ੋਕਾ ਕਸ਼ਭ, ਵਿਭੂਤੀ, ਪ੍ਰਿਯੰਕਾ, ਗੋਪੀਨਾਥ, ਬਲਜੀਤ, ਜਵੇਸ਼ਵਰ, ਰਸ਼ਮੀ, ਬਬੀਤਾ, ਸ਼ੁਭਾ ਕੁਮਾਰੀ, ਸ਼ੁਭਮ, ਸ਼ਰੂਤੀ ਝਾਅ, ਕੇਸ਼ਵ ਅਤੇ ਸੁਹੇਲ ਵਜੋਂ ਹੋਈ ਹੈ। ਹਸਪਤਾਲ ਦੇ ਡਾਕਟਰਾਂ ਅਨੁਸਾਰ ਅਭਿਜੀਤ, ਅਸ਼ੋਕਾ, ਵਿਭੂਤੀ, ਪ੍ਰਿਯੰਕਾ, ਗੋਪੀਨਾਥ ਅਤੇ ਬਲਜੀਤ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਚਾਲਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨੂੰ ਹਾਦਸੇ ਦਾ ਕਾਰਣ ਮੰਨਿਆ ਜਾ ਰਿਹਾ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Speeding Bus Collides With A Trailer On Sirhind National Highway Driver Dies On The Spot 15 Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App