ਅਧਿਆਪਕਾਂ ਲਈ ਸਜ਼ਾ ਬਣ ਗਈ ਚੋਣ ਡਿਊਟੀ ! SDM ਨੇ ਕੀਤੀ FIR ਦੀ ਸਿਫਾਰਸ਼ ! ਜਾਣੋ ਕੀ ਹੈ ਕਾਰਨ

28/05/2026 | Public Times Bureau | Panjab

ਫਿਰੋਜ਼ਪੁਰ ਵਿੱਚ ਚੋਣ ਡਿਊਟੀ ਦੌਰਾਨ ਅਧਿਆਪਕਾਂ ਅਤੇ ਪ੍ਰਸ਼ਾਸਨ ਵਿਚਾਲੇ ਪੈਦਾ ਹੋਇਆ ਵਿਵਾਦ ਹੁਣ ਹੋਰ ਤੀਖਾ ਹੋ ਗਿਆ ਹੈ। ਚੋਣ ਰਿਜ਼ਰਵ ਸਟਾਫ ਵਜੋਂ ਤਾਇਨਾਤ ਕੁਝ ਅਧਿਆਪਕਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਸਿਫ਼ਾਰਸ਼ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ ਹੈ। ਜਾਣਕਾਰੀ ਅਨੁਸਾਰ, ਚੋਣ ਡਿਊਟੀ ਦੌਰਾਨ ਕੁਝ ਅਧਿਆਪਕਾਂ ਵੱਲੋਂ ਖਾਣ-ਪੀਣ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਬਣੇ ਹਾਲਾਤਾਂ ਵਿਚ ਐਸਡੀਐਮ ਫਿਰੋਜ਼ਪੁਰ ਵੱਲੋਂ ਐਸਐਸਪੀ ਨੂੰ ਲਿਖੀ ਗਈ ਚਿੱਠੀ ਵਿੱਚ ਕੁਝ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ।

ਇਸ ਕਦਮ ਨੂੰ ਲੈ ਕੇ ਅਧਿਆਪਕ ਵਰਗ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਹੈ ਅਤੇ ਜਿਨ੍ਹਾਂ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਕੋਲ ਹਾਜ਼ਰੀ ਅਤੇ ਡਿਊਟੀ ਪੂਰੀ ਕਰਨ ਦੇ ਸਬੂਤ ਵੀ ਮੌਜੂਦ ਹਨ। ਇਸ ਦੌਰਾਨ ਚਿੱਠੀ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਕਈ ਅਧਿਆਪਕ ਮਾਨਸਿਕ ਦਬਾਅ ਹੇਠ ਆ ਗਏ ਹਨ। ਕੁਝ ਅਧਿਆਪਕਾਂ ਨੇ ਕਿਹਾ ਕਿ ਬਿਨਾਂ ਜਾਂਚ ਉਨ੍ਹਾਂ ਨੂੰ ਸ਼ੱਕ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਛਵੀ ਪ੍ਰਭਾਵਿਤ ਹੋ ਰਹੀ ਹੈ।

ਦੂਜੇ ਪਾਸੇ, ਗੌਰਮੈਂਟ ਟੀਚਰਜ਼ ਯੂਨੀਅਨ ਨੇ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਡਿਊਟੀ ਦੌਰਾਨ ਅਧਿਆਪਕਾਂ ਲਈ ਨਾ ਤਾਂ ਢੁੱਕਵੇਂ ਪ੍ਰਬੰਧ ਕੀਤੇ ਗਏ ਅਤੇ ਨਾ ਹੀ ਉਨ੍ਹਾਂ ਦੀਆਂ ਬੁਨਿਆਦੀ ਜ਼ਰੂਰਤਾਂ ਦਾ ਧਿਆਨ ਰੱਖਿਆ ਗਿਆ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਾਮਲਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਧਰ ਐਸਡੀਐਮ ਫਿਰੋਜ਼ਪੁਰ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਕਾਰਵਾਈ ਦੀ ਸਿਫ਼ਾਰਸ਼ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕੀਤੀ ਗਈ ਸੀ ਅਤੇ ਜਿਨ੍ਹਾਂ ਅਧਿਆਪਕਾਂ ਨੇ ਡਿਊਟੀ ਨਿਭਾਈ ਹੈ, ਉਨ੍ਹਾਂ ਦੇ ਨਾਂ ਸੋਧ ਕੇ ਹਟਾਏ ਜਾ ਰਹੇ ਹਨ। ਮਾਮਲੇ ਦੀ ਅਗਲੇ ਪੱਧਰ ’ਤੇ ਜਾਂਚ ਜਾਰੀ ਹੈ।

Election Duty Has Become A Punishment For Teachers Sdm Recommends Fir Know The Reason


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App