328 ਪਾਵਨ ਸਰੂਪ ਮਾਮਲੇ ‘ਚ ਐੱਸਆਈਟੀ ਦਾ ਵੱਡਾ ਦਾਅਵਾ, ਹਾਈ ਕੋਰਟ ‘ਚ ਕਿਹਾ– ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਐੱਸਜੀਪੀਸੀ

28/05/2026 | Public Times Bureau | Panjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਖੁਲਾਸਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਐੱਸਆਈਟੀ ਮੁਤਾਬਕ ਜ਼ਰੂਰੀ ਰਿਕਾਰਡ ਅਤੇ ਦਸਤਾਵੇਜ਼ ਨਾ ਮਿਲਣ ਕਾਰਨ ਜਾਂਚ ਪ੍ਰਭਾਵਿਤ ਹੋ ਰਹੀ ਹੈ। ਇਹ ਜਾਣਕਾਰੀ ਜਸਟਿਸ ਵਿਨੋਦ ਐੱਸ ਭਾਰਦਵਾਜ ਦੀ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸਥਿਤੀ ਰਿਪੋਰਟ ਵਿੱਚ ਸਾਹਮਣੇ ਆਈ। ਰਿਪੋਰਟ ਸਹਾਇਕ ਪੁਲਿਸ ਕਮਿਸ਼ਨਰ ਹਰਮਿੰਦਰ ਸਿੰਘ ਸੰਧੂ ਵੱਲੋਂ ਪੇਸ਼ ਕੀਤੀ ਗਈ, ਜੋ ਜਾਂਚ ਟੀਮ ਦੇ ਮੈਂਬਰ ਵੀ ਹਨ।

ਜਾਂਚ ਏਜੰਸੀ ਵੱਲੋਂ ਹੁਣ ਤੱਕ 14 ਤੋਂ ਵੱਧ ਪੱਤਰ ਭੇਜ ਕੇ ਐੱਸਜੀਪੀਸੀ ਕੋਲੋਂ ਲੋੜੀਂਦਾ ਰਿਕਾਰਡ ਅਤੇ ਜਾਣਕਾਰੀ ਮੰਗੀ ਗਈ, ਪਰ ਪੂਰਾ ਸਹਿਯੋਗ ਨਹੀਂ ਮਿਲਿਆ। ਐੱਸਆਈਟੀ ਨੇ ਦਾਅਵਾ ਕੀਤਾ ਕਿ ਕਈ ਮਹੱਤਵਪੂਰਨ ਦਸਤਾਵੇਜ਼ ਜਾਣਬੁੱਝ ਕੇ ਰੋਕੇ ਜਾ ਰਹੇ ਹਨ, ਜੋ ਮਾਮਲੇ ਦੀ ਜਾਂਚ ਲਈ ਬਹੁਤ ਜ਼ਰੂਰੀ ਹਨ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਐੱਸਜੀਪੀਸੀ ਵੱਲੋਂ ਸਿਰਫ਼ ਅਧੂਰਾ ਰਿਕਾਰਡ ਹੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪੂਰੇ ਦਸਤਾਵੇਜ਼ ਨਹੀਂ ਦਿੱਤੇ ਗਏ। ਜਾਂਚ ਟੀਮ ਨੇ ਕਿਹਾ ਕਿ ਇਸ ਕਾਰਨ ਜਾਂਚ ਪ੍ਰਕਿਰਿਆ ਵਿੱਚ ਰੁਕਾਵਟ ਪੈ ਰਹੀ ਹੈ।

ਐੱਸਆਈਟੀ ਨੇ ਹਾਈ ਕੋਰਟ ਕੋਲ ਅਪੀਲ ਕੀਤੀ ਹੈ ਕਿ ਐੱਸਜੀਪੀਸੀ ਨੂੰ ਸਾਰੇ ਸਬੰਧਤ ਰਿਕਾਰਡ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ। ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਨੇ ਸਥਿਤੀ ਰਿਪੋਰਟ ਦਾ ਅਧਿਐਨ ਕਰਨ ਅਤੇ ਜਵਾਬੀ ਦਲੀਲਾਂ ਤਿਆਰ ਕਰਨ ਲਈ ਸਮਾਂ ਮੰਗਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਦਸੰਬਰ 2025 ਵਿੱਚ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਭਰੋਸਾਘਾਤ, ਜਾਲਸਾਜ਼ੀ ਅਤੇ ਸਾਜ਼ਿਸ਼ ਨਾਲ ਸੰਬੰਧਿਤ ਕਈ ਗੰਭੀਰ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਸਨ।

Sit s Big Claim In 328 Pavan Saroop Case Said In High Court Sgpc Is Not Cooperating In The Investigation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App