ਦਸੂਹਾ ਪੁਲਿਸ ਨੇ ਇੱਕ ਵਿਆਹੁਤਾ ਨੂੰ ਕਥਿਤ ਤੌਰ ’ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਉਸਦੇ ਪਤੀ ਅਤੇ ਨਨਾਣ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 47 ਸਾਲਾ ਰਜਵੰਤ ਕੌਰ ਵਾਸੀ ਪਿੰਡ ਕੁੱਤੋਵਾਲ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਰਜਵੰਤ ਕੌਰ ਦਾ ਪਹਿਲਾ ਵਿਆਹ ਦਿਲਬਾਗ ਸਿੰਘ ਨਾਲ ਹੋਇਆ ਸੀ। ਉਸਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਰਜਵੰਤ ਕੌਰ ਦਾ ਵਿਆਹ ਉਸਦੇ ਦਿਓਰ ਯਾਦਵਿੰਦਰ ਸਿੰਘ ਨਾਲ ਕਰ ਦਿੱਤਾ ਗਿਆ ਸੀ। ਦੋਸ਼ ਹੈ ਕਿ ਵਿਆਹ ਤੋਂ ਕਰੀਬ ਦੋ ਸਾਲ ਬਾਅਦ ਹੀ ਯਾਦਵਿੰਦਰ ਸਿੰਘ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਪ੍ਰਭਾਵ ਹੇਠ ਅਕਸਰ ਰਜਵੰਤ ਕੌਰ ਨਾਲ ਕੁੱਟਮਾਰ ਕਰਦਾ ਅਤੇ ਉਸਨੂੰ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕਰਦਾ ਸੀ।
ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਨਨਾਣ ਜੋਤੀ, ਵਾਸੀ ਕਾਲਾ ਝਿੰਗੜਾ, ਆਪਣੇ ਭਰਾ ਨੂੰ ਰਜਵੰਤ ਕੌਰ ਉੱਤੇ ਦਬਾਅ ਬਣਾਉਣ ਲਈ ਉਕਸਾਉਂਦੀ ਰਹਿੰਦੀ ਸੀ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਰਜਵੰਤ ਕੌਰ ਨੂੰ ਆਪਣੇ ਪੇਕੇ ਪਰਿਵਾਰ ਤੋਂ ਜ਼ਮੀਨ ਵਿੱਚ ਹਿੱਸਾ ਲਿਆਉਣ ਲਈ ਵੀ ਦਬਾਅ ਹੇਠ ਰੱਖਿਆ ਜਾ ਰਿਹਾ ਸੀ। ਪੁਲਿਸ ਅਨੁਸਾਰ 1 ਜੂਨ ਦੀ ਸਵੇਰ ਰਜਵੰਤ ਕੌਰ ਨੇ ਆਪਣੇ ਭਰਾ ਗੁਰਪ੍ਰੀਤ ਸਿੰਘ ਨੂੰ ਫ਼ੋਨ ਕਰਕੇ ਦੱਸਿਆ ਕਿ ਉਸਦਾ ਪਤੀ ਉਸ ਨਾਲ ਕੁੱਟਮਾਰ ਅਤੇ ਗਾਲੀ-ਗਲੋਚ ਕਰ ਰਿਹਾ ਹੈ, ਜਦਕਿ ਨਨਾਣ ਉਸਨੂੰ ਰੋਕਣ ਦੀ ਬਜਾਏ ਹੋਰ ਭੜਕਾ ਰਹੀ ਹੈ। ਸ਼ਿਕਾਇਤ ਮੁਤਾਬਕ ਫ਼ੋਨ ਦੌਰਾਨ ਹੀ ਦੋਵਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸਨੂੰ ਅਪਮਾਨਜਨਕ ਗੱਲਾਂ ਕਹੀਆਂ ਅਤੇ ਮਰਨ ਲਈ ਉਕਸਾਇਆ।
ਇਸ ਘਟਨਾ ਤੋਂ ਬਾਅਦ ਰਜਵੰਤ ਕੌਰ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਪਰਿਵਾਰ ਵੱਲੋਂ ਉਸਨੂੰ ਬਚਾਉਣ ਦੇ ਯਤਨ ਕੀਤੇ ਗਏ, ਪਰ ਉਸਦੀ ਮੌਤ ਹੋ ਗਈ। ਮ੍ਰਿਤਕਾ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਸੂਹਾ ਪੁਲਿਸ ਨੇ ਪਤੀ ਯਾਦਵਿੰਦਰ ਸਿੰਘ ਅਤੇ ਨਨਾਣ ਜੋਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਨਤੀਜਿਆਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Drugs Beatings And Property Pressure Took The Life Of A Married Woman Case Registered Against Husband And Maternal Uncle
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)