ਕੈਨੇਡਾ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਰਾਜਪੁਰਾ ਦੇ 24 ਸਾਲਾ ਨੌਜਵਾਨ ਰੂਬਲ ਕੁਮਾਰ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਹੁਣ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਵੀ ਅਸਮਰੱਥ ਹੈ। ਜਾਣਕਾਰੀ ਅਨੁਸਾਰ ਰੂਬਲ ਕੁਮਾਰ ਦੇ ਪਿਤਾ ਸ਼ਿਵ ਕੁਮਾਰ ਦਾ ਕਰੀਬ 22 ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਉਸਦੀ ਮਾਤਾ ਗੁਰਜੀਤ ਕੌਰ ਨੇ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਆਪਣੇ ਪੁੱਤਰ ਦੀ ਪਰਵਰਿਸ਼ ਕੀਤੀ ਅਤੇ ਉਸਨੂੰ ਚੰਗੇ ਭਵਿੱਖ ਦੀ ਆਸ ਨਾਲ ਕੈਨੇਡਾ ਭੇਜਿਆ ਸੀ। ਪਰਿਵਾਰ ਨੇ ਵੱਡੀਆਂ ਉਮੀਦਾਂ ਨਾਲ ਉਸਨੂੰ ਵਿਦੇਸ਼ ਭੇਜਿਆ ਸੀ, ਪਰ ਅਚਾਨਕ ਵਾਪਰੇ ਹਾਦਸੇ ਨੇ ਸਾਰੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੂਬਲ ਦੀ ਭੈਣ ਦਾ ਹਾਲ ਹੀ ਵਿੱਚ ਵਿਆਹ ਹੋਇਆ ਸੀ ਅਤੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਸੀ।
ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵਿਧਵਾ ਮਾਂ ਆਪਣੇ ਇਕਲੌਤੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਵਾਰ ਦੇਖਣ ਲਈ ਤਰਸ ਰਹੀ ਹੈ, ਪਰ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਲੱਗਣ ਵਾਲਾ ਭਾਰੀ ਖਰਚਾ ਉਸਦੀ ਸਮਰੱਥਾ ਤੋਂ ਬਾਹਰ ਹੈ। ਇਸ ਮਾਮਲੇ ਨੂੰ ਭਾਜਪਾ ਆਗੂ ਪਰਮ ਵਾਲੀਆ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਸਰਕਾਰੀ ਖਰਚੇ ’ਤੇ ਰੂਬਲ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਪਰਿਵਾਰ ਨੇ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਕੋਲ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਨੌਜਵਾਨ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਵਤਨ ਵਿੱਚ ਕੀਤਾ ਜਾ ਸਕੇ। ਇਸ ਦੁਖਦਾਈ ਘਟਨਾ ਨੇ ਪੂਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ।
Rajpura Youth Dies In Canada Road Accident Mother Pleads For Help In Returning Son
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)