ਥਾਣਾ ਚੱਬੇਵਾਲ ਦੇ ਅਧੀਨ ਆਉਂਦੇ ਇੱਕ ਪਿੰਡ ਵਿੱਚ 13 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸਬੰਧ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਾਣਕਾਰੀ ਅਨੁਸਾਰ ਪੀੜਤ ਲੜਕੀ ਮੰਗਲਵਾਰ ਰਾਤ ਕਰੀਬ 1 ਵਜੇ ਆਪਣੇ ਪਰਿਵਾਰ ਨਾਲ ਕੰਮ ਵਾਲੀ ਥਾਂ ‘ਤੇ ਗਈ ਹੋਈ ਸੀ। ਇਸ ਦੌਰਾਨ ਉਹ ਆਪਣੀ ਚੱਪਲ ਲੈਣ ਲਈ ਨੇੜੇ ਹੀ ਸਥਿਤ ਆਪਣੀ ਝੁੱਗੀ ਵੱਲ ਗਈ, ਜਿੱਥੇ ਉਹ ਕੁਝ ਸਮਾਂ ਲਈ ਇਕੱਲੀ ਸੀ। ਕੁਝ ਸਮੇਂ ਤੱਕ ਵਾਪਸ ਨਾ ਆਉਣ ‘ਤੇ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਤਲਾਸ਼ ਦੌਰਾਨ ਝੁੱਗੀ ਦੇ ਨੇੜੇ ਝਾੜੀਆਂ ਵਿੱਚ ਲੜਕੀ ਮਿਲੀ, ਜਿੱਥੇ ਉਸ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਨੂੰ ਆਉਂਦੇ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਮੁਲਜ਼ਮ ਦੀ ਪਛਾਣ ਹਰਦੇਸ਼ ਉਰਫ਼ ਬੰਟੂ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਬਦਾਊਂ ਜ਼ਿਲ੍ਹੇ ਦੇ ਪਿੰਡ ਰੁਕੜਾ ਖੋਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪੀੜਤ ਪਰਿਵਾਰ ਦੇ ਨੇੜੇ ਹੀ ਰਹਿ ਰਿਹਾ ਸੀ। ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਚੱਬੇਵਾਲ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਸਥਾਨਕ ਲੋਕਾਂ ਨੇ ਇਨਸਾਫ ਦੀ ਮੰਗ ਕੀਤੀ ਹੈ।
Case Of Alleged Rape Of 13 year old Minor In Chabbewal Area Accused Absconding Police Continue Raids
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)