ਨੈਸ਼ਨਲ ਹਾਈਵੇ ’ਤੇ ਪਿੰਡ ਪਤਾਰਸੀ ਖੁਰਦ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਟਰਾਲਾ ਚਾਲਕ ਦੀ ਮੌਤ ਹੋ ਗਈ, ਜਦਕਿ ਉਸਦਾ ਕਲੀਨਰ ਗੰਭੀਰ ਜਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਗੋਬਿੰਦਵਾਲ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਜਖ਼ਮੀ ਕਲੀਨਰ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।
ਜਾਣਕਾਰੀ ਅਨੁਸਾਰ ਇੱਕ 14 ਟਾਇਰਾ ਟਰਾਲਾ ਰਾਜਪੁਰਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਿਹਾ ਸੀ। ਪਿੰਡ ਪਤਾਰਸੀ ਖੁਰਦ ਨੇੜੇ ਪਹੁੰਚਣ ’ਤੇ ਅਚਾਨਕ ਟਰਾਲੇ ਦਾ ਟਾਇਰ ਫਟ ਗਿਆ। ਚਾਲਕ ਅਤੇ ਕਲੀਨਰ ਨੇ ਵਾਹਨ ਨੂੰ ਹਾਈਵੇ ਦੇ ਕਿਨਾਰੇ ਖੜ੍ਹਾ ਕਰਕੇ ਟਾਇਰ ਬਦਲਣਾ ਸ਼ੁਰੂ ਕੀਤਾ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਚਾਲਕ ਨਿਸ਼ਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਲੀਨਰ ਗੰਭੀਰ ਤੌਰ ’ਤੇ ਜਖ਼ਮੀ ਹੋ ਗਿਆ।
ਥਾਣਾ ਮੁਲੇਪੁਰ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਣਪਛਾਤੇ ਵਾਹਨ ਅਤੇ ਉਸਦੇ ਚਾਲਕ ਦੀ ਪਛਾਣ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਜਾਰੀ ਹੈ ਅਤੇ ਜਲਦੀ ਹੀ ਦੋਸ਼ੀ ਵਾਹਨ ਚਾਲਕ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Tragic Accident While Changing A Tire On Sirhind Highway Driver Dies Cleaner Admitted To Hospital
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)