ਤਰਨਤਾਰਨ ਦੇ ਪਿੰਡ ਢੋਟੀਆਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਜਾਣਕਾਰੀ ਅਨੁਸਾਰ ਕਾਬਲ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੱਸ ਅੱਡਾ ਢੋਟੀਆਂ ਵੱਲ ਜਾ ਰਹੇ ਸਨ। ਜਦੋਂ ਉਹ ਸਟੇਟ ਬੈਂਕ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਬਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਪੁੱਤਰ ਗੁਰਜੰਟ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਪਿਤਾ ਪੈਸੇ ਕਢਵਾਉਣ ਲਈ ਏਟੀਐਮ ਵੱਲ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਹੈ।
Motorcyclist Dies In Horrific Accident Near Dhotian Tarn Taran Tipper Driver Absconds
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)