ਜ਼ੀਰਕਪੁਰ-ਅੰਬਾਲਾ ਮਾਰਗ ‘ਤੇ ਸਥਿਤ ਛੱਤ ਲਾਈਟ ਪੁਆਇੰਟ ‘ਤੇ ਵੀਰਵਾਰ ਰਾਤ ਨੂੰ ਇਕ ਵਾਰ ਫਿਰ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਟਰੱਕਾਂ ਅਤੇ ਇੱਕ ਕਾਰ ਦੀ ਟੱਕਰ ਹੋਣ ਕਾਰਨ ਕਾਰ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ, ਇਕ ਟਰੱਕ ਪਟਿਆਲਾ ਤੋਂ ਜ਼ੀਰਕਪੁਰ ਵੱਲ ਆ ਰਿਹਾ ਸੀ, ਜਦਕਿ ਦੂਜਾ ਟਰੱਕ ਅੰਬਾਲਾ ਤੋਂ ਮੁਹਾਲੀ ਵੱਲ ਜਾ ਰਿਹਾ ਸੀ। ਛੱਤ ਲਾਈਟ ਪੁਆਇੰਟ ‘ਤੇ ਦੋਹਾਂ ਟਰੱਕਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਦੌਰਾਨ ਪਿੱਛੋਂ ਆ ਰਹੀ ਕਾਰ ਵੀ ਟਰੱਕ ਨਾਲ ਟਕਰਾ ਗਈ। ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਤੁਰੰਤ ਹਸਪਤਾਲ ਭੇਜਿਆ। ਹਾਦਸੇ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ।
ਗੌਰਤਲਬ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਰਾਤ ਨੂੰ ਵੀ ਇਸੇ ਪੁਆਇੰਟ ‘ਤੇ ਦੋ ਟਰੱਕਾਂ ਦੀ ਟੱਕਰ ਹੋ ਚੁਕੀ ਹੈ, ਜਿਸ ਦੌਰਾਨ ਕਾਗ਼ਜ਼ ਨਾਲ ਭਰਿਆ ਇਕ ਟਰੱਕ ਪਲਟ ਗਿਆ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਿਗਨਲਾਂ ਦੇ ਠੀਕ ਤਰੀਕੇ ਨਾਲ ਕੰਮ ਨਾ ਕਰਨ ਅਤੇ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਇਸ ਚੌਰਾਹੇ ‘ਤੇ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ।
Another road accident at the zirakpur ambala road roof light point two injured after two trucks and a car collided
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)