ਮੇਲੇ ਦੀ ਰੌਣਕ ਖ਼ੂਨੀ ਝਗੜੇ ਵਿੱਚ ਬਦਲੀ, ਨੌਜਵਾਨ ਦੇ ਸਿਰ ’ਤੇ ਦਾਤਰ ਦਾ ਵਾਰ; ਹਾਲਤ ਗੰਭੀਰ

08/06/2026 | Public Times Bureau | Panjab

ਨੇੜਲੇ ਪਿੰਡ ਵਧਾਈਆਂ ਵਿੱਚ ਲੱਗੇ ਸਾਲਾਨਾ ਮੇਲੇ ਦੌਰਾਨ ਇੱਕ 18 ਸਾਲਾ ਨੌਜਵਾਨ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸਿਰ ’ਤੇ ਦਾਤਰ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਨੋਆ ਦੇ ਵਸਨੀਕ ਜਸਵੀਰ ਸਿੰਘ ਆਪਣੇ ਪੁੱਤਰ ਸਲੀਮ ਕੁਮਾਰ ਨਾਲ 2 ਜੂਨ ਦੀ ਰਾਤ ਪਿੰਡ ਵਧਾਈਆਂ ਵਿਖੇ ਬਾਬਾ ਭੂਰੇ ਸ਼ਾਹ ਦੀ ਜਗ੍ਹਾ ’ਤੇ ਲੱਗੇ ਸਾਲਾਨਾ ਮੇਲੇ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਰਾਤ ਕਰੀਬ ਸਾਢੇ ਗਿਆਰਾਂ ਵਜੇ ਮੇਲੇ ਦੌਰਾਨ ਕੁਝ ਅਣਪਛਾਤੇ ਨੌਜਵਾਨਾਂ ਦੀ ਸਲੀਮ ਕੁਮਾਰ ਨਾਲ ਬਹਿਸ ਹੋ ਗਈ। ਮੁੱਢਲੀ ਜਾਂਚ ਅਨੁਸਾਰ ਬਹਿਸ ਨੇ ਕੁਝ ਹੀ ਪਲਾਂ ਵਿੱਚ ਹਿੰਸਕ ਰੂਪ ਧਾਰ ਲਿਆ। ਦੱਸਿਆ ਜਾ ਰਿਹਾ ਹੈ ਕਿ ਚਾਰ ਤੋਂ ਪੰਜ ਨੌਜਵਾਨਾਂ ਨੇ ਇਕੱਠੇ ਹੋ ਕੇ ਸਲੀਮ ਕੁਮਾਰ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਹਮਲੇ ਦੌਰਾਨ ਇੱਕ ਵਿਅਕਤੀ ਨੇ ਉਸ ਦੇ ਸਿਰ ’ਤੇ ਦਾਤਰ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਕੇ ਮੌਕੇ ’ਤੇ ਹੀ ਡਿੱਗ ਪਿਆ ਅਤੇ ਖ਼ੂਨ ਨਾਲ ਲੱਥਪੱਥ ਹੋ ਗਿਆ। ਘਟਨਾ ਤੋਂ ਬਾਅਦ ਮੇਲੇ ਵਿੱਚ ਹੜਕੰਪ ਮਚ ਗਿਆ। ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਜ਼ਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੱਸਿਆ। ਬਾਅਦ ਵਿੱਚ ਉਸ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਦੇ ਪਿਤਾ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਤੋਂ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਜਾਨਲੇਵਾ ਹਮਲੇ ਨਾਲ ਸਬੰਧਤ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਮੇਲੇ ਦੌਰਾਨ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

The Excitement Of The Fair Turns Into A Bloody Brawl A Young Man Is Hit On The Head With A Sickle His Condition Is Critical


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App