ਜ਼ਿਲ੍ਹੇ ਦੇ ਪਿੰਡ ਬੱਲੂਆਣਾ ਨੇੜੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਪਿੰਡ ਘੱਲੂ ਦੇ ਰਹਿਣ ਵਾਲੇ ਬਲਵੀਰ ਸਿੰਘ ਆਪਣੇ ਸਾਥੀ ਅਮਰਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਬਠਿੰਡਾ ਯੂਨੀਵਰਸਿਟੀ ਵਿੱਚ ਤਾਰਬੰਦੀ ਦੇ ਕੰਮ ਲਈ ਜਾ ਰਹੇ ਸਨ। ਜਦੋਂ ਉਹ ਬੱਲੂਆਣਾ ਪਿੰਡ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪਿਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਬਲਵੀਰ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਅਮਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰ ਅਨੁਸਾਰ ਬਲਵੀਰ ਸਿੰਘ ਆਪਣੇ ਪਿੱਛੇ ਪੰਜ ਛੋਟੇ ਬੱਚੇ ਛੱਡ ਗਿਆ ਹੈ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਸਕਾਰਪਿਓ ਚਾਲਕ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੇ ਸ਼ਵ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Horrific Road Accident Near Fazilka Motorcyclist Dies One Injured After Being Hit By Scorpio
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)