ਤਿੰਨ ਦਿਨਾਂ ਦੀ ਭਾਲ ਮਗਰੋਂ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਗਰਮੀ ਤੋਂ ਰਾਹਤ ਲੈਣ ਗਿਆ ਸੀ ਨਹਾਉਣ

08/06/2026 | Public Times Bureau | Panjab

ਪਿੰਡ ਵਰਿਆਮਖੇੜਾ ਨੇੜੇ ਇਕ ਨਹਿਰ ਵਿੱਚੋਂ 18 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਤਿੰਨ ਦਿਨ ਪਹਿਲਾਂ ਨਹਿਰ ਵਿੱਚ ਨਹਾਉਂਦੇ ਸਮੇਂ ਤੇਜ਼ ਪਾਣੀ ਦੇ ਵਹਾਅ ਵਿੱਚ ਵਹਿ ਗਿਆ ਸੀ, ਜਿਸ ਦੀ ਪਰਿਵਾਰ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਘੜਿਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਲਖਵਿੰਦਰ ਦੋ ਭਰਾਵਾਂ ਵਿੱਚੋਂ ਛੋਟਾ ਸੀ ਅਤੇ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਸਹਾਰਾ ਬਣਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਉਹ ਪਿੰਡ ਆਲਮਵਾਲਾ ਨੇੜੇ ਨਹਿਰ ਦੇ ਕੰਢੇ ਕੰਮ ਕਰ ਰਿਹਾ ਸੀ। ਭਿਆਨਕ ਗਰਮੀ ਕਾਰਨ ਉਸ ਨੇ ਨਹਿਰ ਵਿੱਚ ਬੰਨ੍ਹੀ ਰੱਸੀ ਦੇ ਸਹਾਰੇ ਨਹਾਉਣਾ ਸ਼ੁਰੂ ਕੀਤਾ, ਪਰ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿੱਚ ਫਸ ਕੇ ਵਹਿ ਗਿਆ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਸੋਮਵਾਰ ਨੂੰ ਪਿੰਡ ਵਰਿਆਮਖੇੜਾ ਨੇੜੇ ਨਹਿਰ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਮੌਕੇ ‘ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਕੀਤੀ, ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਪੋਸਟਮਾਰਟਮ ਦੀ ਕਾਰਵਾਈ ਪੁਲਿਸ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।

Body Of Young Man Found In Canal After Three Days Of Search Had Gone To Bathe To Get Relief From Heat


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App