ਇਟਲੀ ਤੋਂ ਪਰਤੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ, ਦਰੱਖਤ ਨਾਲ ਟਕਰਾਈ ਕਾਰ

09/06/2026 | Public Times Bureau | Panjab

ਪਿੰਡ ਫਤਿਹਪੁਰ ਦੇ 27 ਸਾਲਾ ਨੌਜਵਾਨ ਹਰਜੋਤ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਕਰੀਬ ਦੋ ਮਹੀਨੇ ਪਹਿਲਾਂ ਹੀ ਇਟਲੀ ਤੋਂ ਆਪਣੇ ਜੱਦੀ ਪਿੰਡ ਪਰਤੇ ਨੌਜਵਾਨ ਦੀ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਹਰਜੋਤ ਸਿੰਘ ਪੁੱਤਰ ਬਲਵੀਰ ਸਿੰਘ ਦੇਰ ਰਾਤ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਸੂਣਾ-ਸਾਰੰਗਵਾਲ ਇਲਾਕੇ ਤੋਂ ਪਿੰਡ ਫਤਿਹਪੁਰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਕਾਂਗੜ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ।
ਟੱਕਰ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਜੋਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ, ਪਰ ਡਾਕਟਰ ਉਸ ਦੀ ਜਾਨ ਨਾ ਬਚਾ ਸਕੇ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਰਜੋਤ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਵੀ ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਵਿਦੇਸ਼ ਤੋਂ ਪਰਤ ਕੇ ਪਰਿਵਾਰ ਨਾਲ ਸਮਾਂ ਬਿਤਾਉਣ ਆਏ ਨੌਜਵਾਨ ਦੀ ਅਚਾਨਕ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉੱਧਰ, ਥਾਣਾ ਚੱਬੇਵਾਲ ਦੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

27 year old Youth Returning From Italy Dies In Road Accident Car Hits Tree


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App