MLA ਕੁਲਵੰਤ ਸਿੰਘ ਦਾ ਬੇਟਾ ਬਣਿਆ ਮੁਹਾਲੀ ਦਾ ਮੇਅਰ, ਆਰਪੀ ਸ਼ਰਮਾ ਸੀਨੀ. ਡਿਪਟੀ ਮੇਅਰ ਤੇ ਗੁਰਮੀਤ ਕੌਰ ਡਿਪਟੀ ਮੇਅਰ ਬਣੇ

09/06/2026 | Public Times Bureau | Panjab

ਮੁਹਾਲੀ ਨਗਰ ਨਿਗਮ ਨੂੰ ਆਖਿਰਕਾਰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਅਤੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਸਰਬਜੀਤ ਸਿੰਘ ਸਮਾਣਾ ਨੂੰ ਨਿਗਮ ਹਾਊਸ ਦੀ ਬੈਠਕ ਦੌਰਾਨ ਮੇਅਰ ਚੁਣ ਲਿਆ ਗਿਆ। ਇਸ ਦੇ ਨਾਲ ਹੀ ਆਰਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ। ਦੋਵੇਂ ਆਗੂ ਵਿਧਾਇਕ ਧੜੇ ਨਾਲ ਸੰਬੰਧਿਤ ਕੌਂਸਲਰ ਹਨ।ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਿਗਮ ਹਾਊਸ ਵਿੱਚ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰਕੇ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡਵੀਜ਼ਨਲ ਕਮਿਸ਼ਨਰ ਮਨਵੇਸ ਸਿੰਘ ਸਿੱਧੂ ਅਤੇ ਵਿਧਾਇਕ ਕੁਲਵੰਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਮੇਅਰ ਦੇ ਅਹੁਦੇ ਲਈ ਸਰਬਜੀਤ ਸਿੰਘ ਸਮਾਣਾ ਦਾ ਨਾਮ ਸ਼ੁਰੂ ਤੋਂ ਹੀ ਸਭ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਸਾਹਮਣੇ ਆ ਰਿਹਾ ਸੀ। ਉਹ ਤੀਜੀ ਵਾਰ ਕੌਂਸਲਰ ਚੁਣੇ ਗਏ ਹਨ ਅਤੇ ਸਥਾਨਕ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੇ ਨਾਲ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾਕਟਰ ਸੰਨੀ ਅਹਲੂਵਾਲੀਆ ਅਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੇ ਨਾਮ ਵੀ ਚਰਚਾ ਵਿੱਚ ਰਹੇ, ਪਰ ਆਖ਼ਿਰਕਾਰ ਪਾਰਟੀ ਦੀ ਮੋਹਰ ਸਰਬਜੀਤ ਸਿੰਘ ਸਮਾਣਾ ਦੇ ਨਾਮ 'ਤੇ ਲੱਗੀ। ਚੋਣ ਤੋਂ ਪਹਿਲਾਂ ਹੀ ਰਾਜਨੀਤਿਕ ਗਲਿਆਰਿਆਂ ਵਿੱਚ ਇਹ ਚਰਚਾ ਜ਼ੋਰਾਂ 'ਤੇ ਸੀ ਕਿ ਸਰਬਜੀਤ ਸਿੰਘ ਸਮਾਣਾ ਦਾ ਮੇਅਰ ਬਣਨਾ ਲਗਭਗ ਤੈਅ ਹੈ। ਸਮਾਜਿਕ ਮਾਧਿਅਮਾਂ ਉੱਤੇ ਵੀ ਉਨ੍ਹਾਂ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਸੁਨੇਹੇ ਅਤੇ ਵਧਾਈਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

ਸਰਬਜੀਤ ਸਿੰਘ ਸਮਾਣਾ ਦੀ ਚੋਣ ਨੂੰ ਮੁਹਾਲੀ ਦੀ ਸਥਾਨਕ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਨਵੀਂ ਟੀਮ ਸਾਹਮਣੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ, ਆਵਾਜਾਈ ਅਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਵਰਗੀਆਂ ਕਈ ਚੁਣੌਤੀਆਂ ਹੋਣਗੀਆਂ। ਹੁਣ ਨਜ਼ਰਾਂ ਨਵੇਂ ਮੇਅਰ ਅਤੇ ਉਨ੍ਹਾਂ ਦੀ ਟੀਮ ਦੀ ਕਾਰਗੁਜ਼ਾਰੀ ਉੱਤੇ ਟਿਕੀਆਂ ਹੋਈਆਂ ਹਨ ਕਿ ਉਹ ਸ਼ਹਿਰ ਦੇ ਵਿਕਾਸ ਲਈ ਕਿਹੜੀ ਦਿਸ਼ਾ ਅਤੇ ਰਫ਼ਤਾਰ ਤੈਅ ਕਰਦੇ ਹਨ।

Mla Kulwant Singh s Son Becomes Mayor Of Mohali Rp Sharma Sr Deputy Mayor And Gurmeet Kaur Become Deputy Mayor


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App