ਰਿਸ਼ਵਤਖੋਰਾਂ ‘ਤੇ ਵਿਜੀਲੈਂਸ ਦਾ ਸ਼ਿਕੰਜਾ: ਮਈ ਮਹੀਨੇ ਦੌਰਾਨ ਅੱਠ ਸਰਕਾਰੀ ਕਰਮਚਾਰੀ ਰੰਗੇ ਹੱਥੀਂ ਕਾਬੂ

09/06/2026 | Public Times Bureau | Panjab

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਛੇ ਵੱਖ-ਵੱਖ ਜਾਲ ਵਿਛਾ ਕੇ ਕੀਤੀਆਂ ਕਾਰਵਾਈਆਂ ਵਿੱਚ ਅੱਠ ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਬਿਊਰੋ ਨੇ ਕਈ ਹੋਰ ਮਾਮਲਿਆਂ ਵਿੱਚ ਵੀ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਤੰਤਰ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਬਿਊਰੋ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਬੇਨਕਾਬ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਬੁਲਾਰੇ ਮੁਤਾਬਕ ਮਈ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਨੇ 19 ਮਾਮਲਿਆਂ ਨਾਲ ਸਬੰਧਤ ਚਲਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਪੇਸ਼ ਕੀਤੇ। ਇਸ ਤੋਂ ਇਲਾਵਾ 14 ਮੁਲਜ਼ਮਾਂ ਵਿਰੁੱਧ ਚਾਰ ਨਵੇਂ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅੱਠ ਸਰਕਾਰੀ ਕਰਮਚਾਰੀ ਸ਼ਾਮਲ ਹਨ।ਬਿਊਰੋ ਵੱਲੋਂ ਕੀਤੀਆਂ ਜਾਂਚਾਂ ਅਤੇ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਮਜ਼ਬੂਤ ਸਬੂਤਾਂ ਦੇ ਨਤੀਜੇ ਵਜੋਂ ਪਿਛਲੇ ਮਹੀਨੇ ਦੌਰਾਨ ਦੋ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਅਦਾਲਤੀ ਫ਼ੈਸਲੇ ਵੀ ਆਏ। ਇਨ੍ਹਾਂ ਮਾਮਲਿਆਂ ਵਿੱਚ ਕੁੱਲ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਅਦਾਲਤਾਂ ਵੱਲੋਂ ਦੋਸ਼ੀਆਂ ਨੂੰ ਤਿੰਨ ਸਾਲ ਤੋਂ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 10 ਹਜ਼ਾਰ ਰੁਪਏ ਤੋਂ 28 ਹਜ਼ਾਰ ਰੁਪਏ ਤੱਕ ਦੇ ਜੁਰਮਾਨੇ ਵੀ ਲਗਾਏ ਗਏ ਹਨ।

ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਅਹੁਦਿਆਂ ਦਾ ਦੁਰਪਯੋਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਬਿਊਰੋ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਸਰਕਾਰੀ ਦਫ਼ਤਰ ਵਿੱਚ ਰਿਸ਼ਵਤ ਮੰਗੀ ਜਾਂਦੀ ਹੈ ਜਾਂ ਭ੍ਰਿਸ਼ਟਾਚਾਰ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਮਈ ਮਹੀਨੇ ਦੌਰਾਨ ਕੀਤੀਆਂ ਗਈਆਂ ਇਹ ਕਾਰਵਾਈਆਂ ਦਰਸਾਉਂਦੀਆਂ ਹਨ ਕਿ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਨਾ ਸਿਰਫ਼ ਜਾਲ ਵਿਛਾ ਕੇ ਦੋਸ਼ੀਆਂ ਨੂੰ ਕਾਬੂ ਕਰ ਰਿਹਾ ਹੈ, ਸਗੋਂ ਮਾਮਲਿਆਂ ਨੂੰ ਅਦਾਲਤਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲੜ ਕੇ ਦੋਸ਼ੀਆਂ ਨੂੰ ਸਜ਼ਾਵਾਂ ਵੀ ਦਿਵਾ ਰਿਹਾ ਹੈ।

Vigilance Crackdown On Bribe Takers Eight Government Employees Caught Red handed During May


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App