ਪਿੰਡ ਡਾਲੋ ਮਾਜਰਾ ਦੇ ਇੱਕ ਨੌਜਵਾਨ ਦੀ ਨਹਿਰ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਸਾਹਮਣੇ ਆਏ ਸੁਸਾਈਡ ਨੋਟ ਨੇ ਸਹੁਰੇ ਪਰਿਵਾਰ ਖ਼ਿਲਾਫ਼ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਅਤੇ ਸੁਸਾਈਡ ਨੋਟ ਦੇ ਆਧਾਰ ’ਤੇ ਸੱਸ ਅਤੇ ਸਾਲੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਜੋਗਿੰਦਰ ਚੌਹਾਨ, ਜੋ ਪਿੰਡ ਡਾਲੋ ਮਾਜਰਾ ਦਾ ਵਸਨੀਕ ਸੀ, ਨੇ 6 ਜੂਨ ਨੂੰ ਸਰਹਿੰਦ-ਪਟਿਆਲਾ ਮਾਰਗ ’ਤੇ ਪਿੰਡ ਆਦਮਪੁਰ ਨੇੜੇ ਲੰਘਦੀ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਲਗਾਤਾਰ ਖੋਜ ਮੁਹਿੰਮ ਚਲਾਈ ਗਈ। ਚਾਰ ਦਿਨਾਂ ਬਾਅਦ 10 ਜੂਨ ਨੂੰ ਉਸ ਦੀ ਲਾਸ਼ ਪਟਿਆਲਾ ਜ਼ਿਲ੍ਹੇ ਦੇ ਜੈ ਨਗਰ ਨੇੜਿਓਂ ਬਰਾਮਦ ਹੋਈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਨੇ ਮੌਤ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਲਿਖਿਆ ਸੀ। ਇਸ ਵਿੱਚ ਉਸ ਨੇ ਆਪਣੀ ਸੱਸ ਸੋਮਾ ਅਤੇ ਸਾਲੇ ਗੁਰਪ੍ਰੀਤ ਸਿੰਘ ਨੂੰ ਆਪਣੀ ਪ੍ਰੇਸ਼ਾਨੀ ਦਾ ਕਾਰਨ ਦੱਸਿਆ। ਨੋਟ ਵਿੱਚ ਮਾਨਸਿਕ ਦਬਾਅ, ਕੁੱਟਮਾਰ ਅਤੇ ਆਰਥਿਕ ਵਿਵਾਦ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮ੍ਰਿਤਕ ਦੇ ਪਿਤਾ ਸੁਰੇਸ਼ ਚੌਹਾਨ ਨੇ ਪੁਲਿਸ ਨੂੰ ਦੱਸਿਆ ਕਿ ਜੋਗਿੰਦਰ ਨੇ ਆਪਣੇ ਸਾਲੇ ਦੇ ਵਿਆਹ ਲਈ ਦੋ ਲੱਖ ਰੁਪਏ ਦਾ ਕਰਜ਼ਾ ਲੈ ਕੇ ਮਦਦ ਕੀਤੀ ਸੀ। ਪਰ ਜਦੋਂ ਉਸ ਨੇ ਇਹ ਰਕਮ ਵਾਪਸ ਮੰਗੀ ਤਾਂ ਉਸ ਨੂੰ ਟਾਲਿਆ ਗਿਆ ਅਤੇ ਬਾਅਦ ਵਿੱਚ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਦੋਸ਼ ਹੈ ਕਿ ਇਸ ਮਾਮਲੇ ਨੂੰ ਲੈ ਕੇ ਜੋਗਿੰਦਰ ਨਾਲ ਦੁਰਵਿਹਾਰ ਕੀਤਾ ਗਿਆ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ।
ਥਾਣਾ ਸਰਹਿੰਦ ਪੁਲਿਸ ਅਨੁਸਾਰ ਸ਼ਿਕਾਇਤ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਸੱਸ ਸੋਮਾ ਅਤੇ ਸਾਲੇ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਨੌਜਵਾਨ ਦੀ ਮੌਤ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
A Dispute Over Two Lakh Rupees Destroyed The House A Young Man Upset With His In laws Jumped Into The Canal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)