ਹਾਈਵੇ ‘ਤੇ ਖੜੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

11/06/2026 | Public Times Bureau | Panjab

ਨੈਸ਼ਨਲ ਹਾਈਵੇ ‘ਤੇ ਮੈਕਡੀ ਜਿਉਣਪੁਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮੂਲੇਪੁਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਸੰਜੀਵ ਕੁਮਾਰ ਵਾਸੀ ਪਿੰਡ ਬਰੇਟ, ਜ਼ਿਲ੍ਹਾ ਕੈਥਲ (ਹਰਿਆਣਾ) ਨੇ ਦੱਸਿਆ ਕਿ ਉਹ ਆਪਣੇ ਭਤੀਜੇ ਕਾਰਤਿਕ ਭਾਰਦਵਾਜ, ਉਸ ਦੇ ਦੋਸਤ ਰਜਤ ਅਤੇ ਹਰਸ਼ ਸ਼ਰਮਾ ਨਾਲ ਕਾਰ ਵਿੱਚ ਸਫ਼ਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਹਾਈਵੇ ‘ਤੇ ਪੈਂਚਰ ਹੋ ਗਈ, ਜਿਸ ਤੋਂ ਬਾਅਦ ਉਹ ਟਾਇਰ ਬਦਲਣ ਲਈ ਸੜਕ ਕਿਨਾਰੇ ਰੁਕ ਗਏ।
ਉਨ੍ਹਾਂ ਅਨੁਸਾਰ ਜਦੋਂ ਸਾਰੇ ਚਾਰੋ ਵਿਅਕਤੀ ਕਾਰ ਦਾ ਟਾਇਰ ਠੀਕ ਕਰ ਰਹੇ ਸਨ, ਤਦ ਹੀ ਰਾਜਪੁਰਾ-ਅੰਬਾਲਾ ਪਾਸੇ ਤੋਂ ਆ ਰਹੇ ਇੱਕ ਅਣਪਛਾਤੇ ਟਰੱਕ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰਤਿਕ ਭਾਰਦਵਾਜ ਅਤੇ ਰਜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਰਸ਼ ਸ਼ਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੰਜੀਵ ਕੁਮਾਰ ਇਸ ਹਾਦਸੇ ਵਿੱਚ ਸੁਰੱਖਿਅਤ ਬਚ ਗਏ।
ਪੁਲਿਸ ਅਨੁਸਾਰ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਮੌਤ ਦਾ ਕਾਰਨ ਬਣਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਚਾਲਕ ਦੀ ਪਛਾਣ ਲਈ ਜਾਂਚ ਜਾਰੀ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Truck Hits Car Parked On Highway Two Youths Killed One Seriously Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App