ਪੱਟੀ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ ਅਮਨ-ਕਾਨੂੰਨ ਦੀ ਸਥਿਤੀ ਉਸ ਵੇਲੇ ਗੰਭੀਰ ਤੌਰ 'ਤੇ ਵਿਗੜ ਗਈ ਜਦੋਂ ਫਿਰੋਤੀ ਦੀ ਕਾਲ ਤੋਂ ਬਾਅਦ ਦੋ ਵੱਖ-ਵੱਖ ਘਰਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇੱਕੋ ਰਾਤ ਵਿੱਚ ਹੋਈਆਂ ਇਨ੍ਹਾਂ ਘਟਨਾਵਾਂ ਨੇ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਹਿਲੀ ਘਟਨਾ ਵਾਰਡ ਨੰਬਰ 18 ਸਥਿਤ ਵਿਸ਼ਾਲ ਕਲੋਨੀ ਦੀ ਹੈ, ਜਿੱਥੇ ਮੈਡੀਕਲ ਸਟੋਰ ਚਲਾਉਣ ਵਾਲੇ ਦੀਪਕ ਮਹਿਤਾ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਕਰੀਬ ਛੇ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਵਿੱਚੋਂ ਇੱਕ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਵੀ ਲੱਗੀ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ਦੀ ਹਕੀਕਤ ਸਾਹਮਣੇ ਆ ਗਈ।
ਪੀੜਤ ਦੀਪਕ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੱਟੀ ਮੌੜ ਇਲਾਕੇ ਵਿੱਚ ਮੈਡੀਕਲ ਸਟੋਰ ਹੈ, ਜਿੱਥੇ ਪਹਿਲਾਂ ਵੀ ਉਨ੍ਹਾਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਨ੍ਹਾਂ ਅਨੁਸਾਰ ਬੀਤੀ ਰਾਤ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇੱਕ ਆਡੀਓ ਰਿਕਾਰਡਿੰਗ ਵੀ ਭੇਜੀ ਗਈ ਹੈ, ਜਿਸ ਵਿੱਚ ਪ੍ਰਭ ਦਾਸੂਵਾਲ ਵੱਲੋਂ ਫਿਰੋਤੀ ਦੀ ਮੰਗ ਕੀਤੀ ਜਾਣ ਦੀ ਗੱਲ ਸਾਹਮਣੇ ਆਉਂਦੀ ਹੈ। ਇਸ ਸਬੰਧੀ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਦੂਜੀ ਘਟਨਾ ਵਿੱਚ ਪਰਵੇਜ਼ ਮਰਵਾਹਾ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿੱਥੇ ਰਾਤ ਦੇ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇੱਕੋ ਰਾਤ ਵਿੱਚ ਹੋਈਆਂ ਇਨ੍ਹਾਂ ਦੋਹਾਂ ਫਾਇਰਿੰਗ ਘਟਨਾਵਾਂ ਨੇ ਸਥਾਨਕ ਲੋਕਾਂ ਅਤੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਘਟਨਾਵਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉੱਠ ਰਹੇ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਦੋਵਾਂ ਘਟਨਾਵਾਂ ਨਾਲ ਸੰਬੰਧਿਤ ਇਲਾਕਿਆਂ ਅਤੇ ਮੁੱਖ ਸੜਕਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।
Patti City Shaken By Gunfire In The Dark Of Night Attack Targeting Two Houses
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)