ਨਸ਼ਿਆਂ ਖ਼ਿਲਾਫ਼ ਕਾਰਵਾਈ ਤੇਜ਼, ਹੁਸ਼ਿਆਰਪੁਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀ ਕਾਬੂ

14/06/2026 | Public Times Bureau | Panjab

ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਾਹਿਲਪੁਰ ਅਤੇ ਸਦਰ ਹੁਸ਼ਿਆਰਪੁਰ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਮਾਮਲੇ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਦੂਜੇ ਮਾਮਲੇ ਵਿੱਚ ਡੋਪ ਟੈਸਟ ਪਾਜ਼ੇਟਿਵ ਆਉਣ ‘ਤੇ ਕਾਰਵਾਈ ਕੀਤੀ ਗਈ ਹੈ।
ਮਾਹਿਲਪੁਰ ਪੁਲਿਸ ਅਨੁਸਾਰ ਏ.ਐੱਸ.ਆਈ. ਸਤਨਾਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਜਦੋਂ ਟੀਮ ਸੈਲਾ ਖੁਰਦ ਦੇ ਚੋਅ ਵਾਲੇ ਪੁਲ ਨੇੜੇ ਪਹੁੰਚੀ ਤਾਂ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਸ਼ੱਕੀ ਹਾਲਤ ਵਿੱਚ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਘੇਰਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਕਰੀਬ ਸੱਤਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਨੌਜਵਾਨ ਨੇ ਆਪਣੀ ਪਛਾਣ ਕੁਲਦੀਪ ਸਿੰਘ ਉਰਫ਼ ਗੋਗੀ, ਵਾਸੀ ਪਿੰਡ ਮਾਹਲਾ ਵਲਟੋਹੀਆ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਦੱਸੀ। ਪੁਲਿਸ ਨੇ ਉਸ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਏ.ਐੱਸ.ਆਈ. ਬਲਵੀਰ ਸਿੰਘ ਨੂੰ ਮਿਲੀ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਆਦਮਵਾਲ ਟੀ-ਪੁਆਇੰਟ ਨੇੜੇ ਕਾਰਵਾਈ ਕਰਦਿਆਂ ਸੁਨੀਲ ਕੁਮਾਰ, ਵਾਸੀ ਸੁੰਦਰ ਨਗਰ (ਪੁਰਹੀਰਾ), ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਉਸ ਦਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਇਹ ਮੁਹਿੰਮ ਅੱਗੇ ਵੀ ਸਖ਼ਤੀ ਨਾਲ ਜਾਰੀ ਰਹੇਗੀ।

Action against drugs intensified hoshiarpur police arrests two persons in two separate cases


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App