ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗਸ਼ਤ ਦੌਰਾਨ ਇੱਕ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕਾਬੂ ਕੀਤੀ ਗਈ ਮਹਿਲਾ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਕਦੀ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਥਾਣਾ ਝਬਾਲ ਅਧੀਨ ਪਿੰਡ ਕੋਟ ਧਰਮ ਚੰਦ ਕਲਾਂ ਦੇ ਅੱਡੇ ਨੇੜੇ ਗਸ਼ਤ ਦੌਰਾਨ ਕੀਤੀ ਗਈ, ਜਿੱਥੇ ਏ.ਐੱਸ.ਆਈ. ਮਹਿਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਇੱਕ ਔਰਤ ਨੂੰ ਰੋਕ ਕੇ ਤਲਾਸ਼ੀ ਲਈ।
ਐੱਸ.ਪੀ. ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮਹਿਲਾ ਦੀ ਪਛਾਣ ਬਲਜੀਤ ਕੌਰ ਬੀਤੀ, ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਧਾਰੜ (ਜ਼ਿਲ੍ਹਾ ਅੰਮ੍ਰਿਤਸਰ) ਵਜੋਂ ਹੋਈ ਹੈ, ਜੋ ਇਸ ਵੇਲੇ ਪਿੰਡ ਠੱਠਾ ਦੀ ਬਾਬਾ ਬੁੱਢਾ ਸਾਹਿਬ ਕਲੋਨੀ ਵਿੱਚ ਰਹਿ ਰਹੀ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮਹਿਲਾ ਕੋਲੋਂ ਕਰੀਬ 1 ਕਿਲੋ 493 ਗ੍ਰਾਮ ਹੈਰੋਇਨ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਸ ਸਬੰਧ ਵਿੱਚ ਥਾਣਾ ਝਬਾਲ ਵਿੱਚ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਮਹਿਲਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
Major Raid On Drug Smuggling In Tarn Taran One And A Half Kg Heroin And Drug Money Recovered From Woman
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)