ਬਠਿੰਡਾ ਵਿੱਚ ਤਪਦੀ ਗਰਮੀ ਨੇ ਲਈ ਨੌਜਵਾਨ ਦੀ ਜਾਨ, ਰੇਹੜੀ ਲਗਾਉਂਦੇ ਸਮੇਂ ਹਾਲਤ ਵਿਗੜੀ; ਹਸਪਤਾਲ ਵਿੱਚ ਮੌਤ

14/06/2026 | Public Times Bureau | Panjab

ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਲਗਾਤਾਰ ਵਧ ਰਹੇ ਤਾਪਮਾਨ ਦੇ ਵਿਚਕਾਰ ਬਠਿੰਡਾ ਤੋਂ ਇੱਕ ਦੁਖਦ ਘਟਨਾ ਸਾਹਮਣੇ ਆਈ ਹੈ। ਇੱਥੇ ਸੜਕ ਕੰਢੇ ਫਲ-ਸਬਜ਼ੀ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਇੱਕ ਨੌਜਵਾਨ ਦੀ ਗਰਮੀ ਕਾਰਨ ਤਬੀਅਤ ਵਿਗੜਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਅੰਗਰੇਜ਼ ਪੁੱਤਰ ਨਨਕੇ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਰੋਜ਼ਗਾਰ ਲਈ ਬਠਿੰਡਾ ਵਿੱਚ ਫਲ-ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਘਟਨਾ ਵਾਲੇ ਦਿਨ ਉਹ ਜੀ.ਟੀ. ਰੋਡ ‘ਤੇ ਇੱਕ ਪੈਟਰੋਲ ਪੰਪ ਨੇੜੇ ਗਲੀ ਵਿੱਚ ਆਪਣੀ ਰੇਹੜੀ ਲਗਾ ਕੇ ਕੰਮ ਕਰ ਰਿਹਾ ਸੀ।

ਚਸ਼ਮਦੀਦਾਂ ਮੁਤਾਬਕ ਦੁਪਹਿਰ ਸਮੇਂ ਤੇਜ਼ ਧੁੱਪ ਅਤੇ ਅੱਤ ਦੀ ਗਰਮੀ ਕਾਰਨ ਉਸ ਦੀ ਅਚਾਨਕ ਹਾਲਤ ਖਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਕੇ ਸੜਕ ‘ਤੇ ਡਿੱਗ ਪਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸਮਾਜ ਸੇਵੀ ਸੰਸਥਾ ‘ਨੌਜਵਾਨ ਵੈਲਫੇਅਰ ਸੋਸਾਇਟੀ’ ਦੀ ਐਂਬੂਲੈਂਸ ਨੂੰ ਸੂਚਿਤ ਕੀਤਾ। ਐਂਬੂਲੈਂਸ ਟੀਮ ਨੇ ਤੁਰੰਤ ਪਹੁੰਚ ਕੇ ਨੌਜਵਾਨ ਨੂੰ ਸਿਵਲ ਹਸਪਤਾਲ ਬਠਿੰਡਾ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਾਅਦ ਵਿੱਚ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਹਾਲਾਂਕਿ ਇਲਾਜ ਦੌਰਾਨ ਰਾਤ ਕਰੀਬ ਸਾਢੇ ਨੌਂ ਵਜੇ ਉਸ ਦੀ ਮੌਤ ਹੋ ਗਈ।

ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਿਹਤ ਮਾਹਿਰਾਂ ਨੇ ਇਸ ਘਟਨਾ ਦੇ ਮੱਦੇਨਜ਼ਰ ਲੋਕਾਂ ਨੂੰ ਸਖ਼ਤ ਗਰਮੀ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਦੁਪਹਿਰ ਦੇ ਸਮੇਂ ਬਿਨਾਂ ਜ਼ਰੂਰੀ ਕੰਮ ਦੇ ਧੁੱਪ ਵਿੱਚ ਬਾਹਰ ਜਾਣ ਤੋਂ ਬਚਣਾ ਚਾਹੀਦਾ ਹੈ, ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ ਅਤੇ ਸਿਰ ਨੂੰ ਢੱਕ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ। ਉਨ੍ਹਾਂ ਖਾਸ ਤੌਰ ‘ਤੇ ਖੁੱਲ੍ਹੇ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ, ਰੇਹੜੀ-ਫੜੀ ਵਾਲਿਆਂ ਅਤੇ ਬਜ਼ੁਰਗਾਂ ਨੂੰ ਗਰਮੀ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਦੀ ਸਲਾਹ ਦਿੱਤੀ ਹੈ।

Scorching heat in bathinda claimed the life of a young man his condition deteriorated while he was hawking he died in the hospital


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App