ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾਂ ਖੁਰਦ ਵਿੱਚ ਇੱਕ ਹਿਰਦਾ-ਵਿਦਾਰਕ ਘਟਨਾ ਸਾਹਮਣੇ ਆਈ ਹੈ, ਜਿੱਥੇ ਚਾਰ ਬੱਚਿਆਂ ਦੇ ਪਿਤਾ ਨੇ ਕਥਿਤ ਤੌਰ ’ਤੇ ਲੰਮੇ ਸਮੇਂ ਤੋਂ ਚੱਲ ਰਹੇ ਘਰੇਲੂ ਵਿਵਾਦਾਂ ਅਤੇ ਮਾਨਸਿਕ ਪਰੇਸ਼ਾਨੀ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਮੰਦਰ ਸਿੰਘ ਵਜੋਂ ਹੋਈ ਹੈ, ਜੋ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਭਰਾ ਚੰਦ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਅਤੇ ਜੱਸਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬਿਆਨਾਂ ਅਨੁਸਾਰ ਮੰਦਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ ਅਤੇ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਅਤੇ ਜੱਸਾ ਸਿੰਘ ਵਿਚਕਾਰ ਕਥਿਤ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਉਸ ਨੂੰ ਲਗਾਤਾਰ ਮਾਨਸਿਕ ਪੀੜਾ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਹਾਲਾਤਾਂ ਤੋਂ ਤੰਗ ਆ ਕੇ ਉਸ ਨੇ ੧੩ ਜੂਨ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਵਿਰੁੱਧ ਕਾਨੂੰਨੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।
Father Of Four Commits Suicide After Being Fed Up With His Wife And Her Lover
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)