ਸਾਬਕਾ ਐਮਸੀ ਜੱਗਾ ਸਿੰਘ ਦੀ ਖੁਦਕੁਸ਼ੀ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਦੀ ਭਾਲ ਜਾਰੀ

16/06/2026 | Public Times Bureau | Panjab

ਬਰਨਾਲਾ ਵਿੱਚ ਸਾਬਕਾ ਨਗਰ ਕੌਂਸਲਰ ਜੱਗਾ ਸਿੰਘ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਭਾਲ ਬਰਨਾਲਾ ਪੁਲਿਸ ਵੱਲੋਂ ਅਜੇ ਵੀ ਜਾਰੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਮਾਮਲੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਮ੍ਰਿਤਕ ਜੱਗਾ ਸਿੰਘ ਨੇ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਮੌਕੇ ਤੋਂ ਮਿਲੇ ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਸੰਗਰੂਰ ਦੇ ਧੂਰੀ ਇਲਾਕੇ ਨਾਲ ਸੰਬੰਧਤ ਕੁਝ ਕਲੋਨਾਈਜ਼ਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸੇਖਾ ਰੋਡ ਸਥਿਤ ਅਨਿਲ ਇਨਕਲੇਵ ਕਾਲੋਨੀ ਦੀ ਜ਼ਮੀਨ ਦੇ ਪੈਸੇ ਦੇ ਲੈਣ-ਦੇਣ ਨਾਲ ਜੁੜਿਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਧੂਰੀ ਦੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ-1 ਦੇ ਇੰਚਾਰਜ ਅਨੁਸਾਰ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਅਸਮਨੀ ਕੁਮਾਰ ਬੋਬੀ ਅਤੇ ਵਿਨੋਦ ਕੁਮਾਰ ਟੀਟੂ ਵਜੋਂ ਹੋਈ ਹੈ, ਜੋ ਧੂਰੀ ਨਾਲ ਸੰਬੰਧਤ ਹਨ। ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਲਈ ਟੀਮਾਂ ਸਰਗਰਮ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Search Continues For Accused Named In Former Mc Jagga Singh s Suicide Case


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App