ਪਿੰਡ ਚੱਕ ਕੋਟਲਾ ‘ਚ ਵੱਡੀ ਚੋਰੀ: ਲੱਖਾਂ ਰੁਪਏ ਦਾ ਸੋਨਾ-ਚਾਂਦੀ ਤੇ ਨਕਦੀ ਲੈ ਕੇ ਚੋਰ ਫਰਾਰ, ਪੁਲਿਸ ਜਾਂਚ ਜਾਰੀ

17/06/2026 | Public Times Bureau | Panjab

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਚੱਕ ਕੋਟਲਾ ਵਿੱਚ ਬੀਤੀ ਰਾਤ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਅਣਪਛਾਤੇ ਚੋਰ ਘਰ ਦੀ ਪਿਛਲੀ ਕੰਧ ਪਾੜ ਕੇ ਅਤੇ ਪੌੜੀ ਦੀ ਮਦਦ ਨਾਲ ਅੰਦਰ ਦਾਖਲ ਹੋਏ ਅਤੇ ਲੱਖਾਂ ਰੁਪਏ ਮੁੱਲ ਦਾ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੀੜਤ ਇੰਦਰ ਸਿੰਘ ਪੁੱਤਰ ਜਗਤ ਸਿੰਘ ਆਪਣੇ ਪਰਿਵਾਰ ਸਮੇਤ ਰਾਤ ਨੂੰ ਘਰ ਦੇ ਵਿਹੜੇ ਵਿੱਚ ਸੁੱਤੇ ਹੋਏ ਸਨ। ਸਵੇਰੇ ਕਰੀਬ ਸਾਢੇ ਚਾਰ ਵਜੇ ਜਦੋਂ ਉਹ ਉੱਠੇ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਸ਼ੱਕ ਪੈਣ ‘ਤੇ ਪਰਿਵਾਰਕ ਮੈਂਬਰਾਂ ਨੂੰ ਜਗਾ ਕੇ ਦਰਵਾਜ਼ਾ ਤੋੜਿਆ ਗਿਆ।

ਅੰਦਰ ਜਾ ਕੇ ਦੇਖਣ ‘ਤੇ ਪਤਾ ਲੱਗਿਆ ਕਿ ਅਲਮਾਰੀਆਂ ਅਤੇ ਟਰੰਕਾਂ ਦੀ ਪੂਰੀ ਤਰ੍ਹਾਂ ਫਰੋਲ-ਫਰਾਲੀ ਕੀਤੀ ਗਈ ਸੀ ਅਤੇ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਚੋਰ ਘਰ ਦੇ ਪਿਛਲੇ ਪਾਸੇ ਦੀ ਕੰਧ ਤੋੜ ਕੇ ਅੰਦਰ ਦਾਖਲ ਹੋਏ ਸਨ। ਪੀੜਤ ਅਨੁਸਾਰ ਚੋਰ ਕਰੀਬ ਪਚੀ ਤੋਲੇ ਸੋਨਾ, ਬਾਰਾਂ ਤੋਲੇ ਚਾਂਦੀ ਅਤੇ ਲਗਭਗ ਦੋ ਲੱਖ ਪੰਜਾਹ ਹਜ਼ਾਰ ਰੁਪਏ ਨਕਦੀ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਸਾਰਾ ਸਾਮਾਨ ਉਨ੍ਹਾਂ ਦੇ ਪਰਿਵਾਰ ਦੀ ਸਾਲਾਂ ਦੀ ਮਿਹਨਤ ਨਾਲ ਇਕੱਠਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਕਾਰਵਾਈ ਜਾਰੀ ਹੈ।

Major Theft In Chakk Kotla Village Thief Absconds With Gold Silver And Cash Worth Lakhs Of Rupees Police Investigation Underway


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App