ਮਾਨਸਾ ਦੇ ਪਿੰਡ ਦਰੀਆਪੁਰ ਖੁਰਦ 'ਚ ਸਬਜ਼ੀ ਮੰਡੀ ਜਾ ਰਹੇ ਨੌਜਵਾਨ ਦਾ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ

17/06/2026 | Public Times Bureau | Panjab

ਮਾਨਸਾ ਜ਼ਿਲ੍ਹੇ ਦੇ ਪਿੰਡ ਦਰੀਆਪੁਰ ਖੁਰਦ ਵਿੱਚ ਇੱਕ ਦਰਦਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ, ਜੋ ਰੋਜ਼ਾਨਾ ਦੀ ਤਰ੍ਹਾਂ ਬੁਢਲਾਡਾ ਸਬਜ਼ੀ ਮੰਡੀ ਵੱਲ ਕੰਮ ਲਈ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਸਬਜ਼ੀ ਮੰਡੀ ਵਿੱਚ ਮੁਨੀਮੀ ਦਾ ਕੰਮ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਸਵੇਰੇ-ਸਵੇਰੇ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਹਾਲਾਂਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।

A Young Man Was Murdered While Going To The Vegetable Market In Dariapur Khurd Village Of Mansa Police Have Started An Investigation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App