ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਅਭਿਆਨ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ੫ ਕਿੱਲੋ ੭੭੫ ਗ੍ਰਾਮ ਹੈਰੋਇਨ, ਚਾਰ ਮੋਬਾਈਲ ਫੋਨ ਅਤੇ ਤਸਕਰੀ ਲਈ ਵਰਤੀ ਜਾ ਰਹੀ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਟੋਲ ਪਲਾਜ਼ਾ ਤੋਂ ਅੱਗੇ ਆਰਿਫ਼ ਕੇ ਵੱਲ ਇਕ ਮੁਖਬਰ ਵੱਲੋਂ ਅਹਿਮ ਸੂਚਨਾ ਦਿੱਤੀ ਗਈ ਕਿ ਮਨਜਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਲੱਖਾ ਭੇਡੀਆਂ ਅਤੇ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ ਨੌਂ ਮੱਲਾਂਵਾਲਾ ਲੰਮੇ ਸਮੇਂ ਤੋਂ ਨਸ਼ੇ ਦੀ ਤਸਕਰੀ ਵਿੱਚ ਸਰਗਰਮ ਹਨ ਅਤੇ ਅੱਜ ਵੀ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਦੀ ਤਿਆਰੀ ਵਿੱਚ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਹਕਾਂ ਦੀ ਦਾਣਾ ਮੰਡੀ ਨੇੜੇ ਛਾਪਾ ਮਾਰਿਆ ਅਤੇ ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਸਵਿਫਟ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਚਾਰ ਮੋਬਾਈਲ ਫੋਨ ਅਤੇ ਵਾਹਨ ਵੀ ਜ਼ਬਤ ਕਰ ਲਏ ਗਏ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਨਾਲ ਸੰਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਅਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਅਨੁਸਾਰ ਜਾਂਚ ਅਗਲੇ ਪੜਾਅ ਵਿੱਚ ਹੋਰ ਵੱਡੇ ਖੁਲਾਸੇ ਸਾਹਮਣੇ ਲਿਆ ਸਕਦੀ ਹੈ, ਜਿਸ ਨਾਲ ਇਸ ਤਸਕਰੀ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਮਦਦ ਮਿਲੇਗੀ।
Major Operation Against Drug Smuggling In Ferozepur Two Smugglers Arrested With Over Five And A Half Kilos Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)